ਚੰਡੀਗੜ: ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੀ ਪੜਾਈ ਦੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਦੇ ਵਾਸਤੇ ਦੂਰਦਰਸ਼ਨ ਦੇ ਪੰਜਾਬੀ ਚੈਨਲ ਤੋਂ ਪਹਿਲਾਂ ਹੀ ਵੱਖ ਵੱਖ ਜਮਾਤਾਂ ਲਈ ਚੱਲ ਰਹੀ ਪੜਾਈ ਵਿੱਚ ਹੋਰ ਵਾਧਾ ਕਰਦੇ ਹੋਏ ਹੁਣ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਾਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11ਵੀਂ ਦੀ ਸਾਇੰਸ ਅਤੇ 12ਵੀਂ ਦੀ ਹਿਊਮੈਨਟੀਜ਼ ਦੇ ਪਠਕ੍ਰਮ ਭਲਕੇ 12 ਜੂਨ 2020 ਤੋਂ ਵੀ ਡੀ.ਡੀ. ਪੰਜਾਬੀ ’ਤੇ ਸ਼ੁਰੂ ਕੀਤੇ ਜਾਣਗੇ।
ਸਕੂਲ ਸਿੱਖਿਆ ਵਿਭਾਗ ਨੇ ਟੀ.ਵੀਂ ਰਾਹੀਂ ਵਿਦਿਆਰਥੀਆਂ ਨੂੰ ਪੜਾਈ ਕਰਵਾਉਣ ਲਈ 20 ਅਪ੍ਰੈਲ 2020 ਤੋਂ 6ਵੀਂ, 8ਵੀਂ ਅਤੇ 12ਵੀਂ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਵੈਮ ਪ੍ਰਭਾ ਅਤੇ ਡੀ.ਡੀ. ਪੰਜਾਬੀ ਚੈਨਲ ਰਾਹੀਂ ਤੀਜੀ, ਚੌਥੀ, ਪੰਜਵੀਂ, ਨੌਵੀਂ ਅਤੇ ਦਸਵੀਂ ਲਈ ਪਹਿਲਾਂ ਹੀ ਲੈਕਚਰ ਪ੍ਰਸਾਰਿਤ ਕੀਤੇ ਜਾ ਰਹੇ ਹਨ। ਬੁਲਾਰੇ ਅਨੁਸਾਰ ਹੁਣ ਸਕੂਲ ਸਿੱਖਿਆ ਵਿਭਾਗ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਾਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ’ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਲਾਕ ਡਾਉਨ ਕਾਰਨ ਪੜਾਈ ਵਿੱਚ ਕੋਈ ਮੁਸ਼ਕਲ ਨਾ ਆਵੇ।
The post ਪੰਜਾਬ ਸਰਕਾਰ ਨੇ 11ਵੀਂ ਤੇ 12ਵੀਂ ਦੇ ਪਾਠਕ੍ਰਮ ਡੀ.ਡੀ. ਪੰਜਾਬੀ ਚੈਨਲ ਤੋਂ ਸ਼ੁਰੂ ਕਰਨ ਦਾ ਲਿਆ ਫੈਸਲਾ appeared first on Daily Post Punjabi.
source https://dailypost.in/news/latest-news/10th-12th-classes-on-dd-punjabi-channel/