Fuel price raised: ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅੱਜ ਯਾਨੀ ਕਿ ਵੀਰਵਾਰ ਨੂੰ ਲਗਾਤਾਰ 12ਵੇਂ ਦਿਨ ਵੀ ਜਾਰੀ ਰਿਹਾ। ਇਸ ਹਫਤੇ ਦੀ ਚੌਥੇ ਦਿਨ ਪੈਟਰੋਲ ਦੀ ਕੀਮਤਾਂ ਵਿੱਚ 53 ਪੈਸੇ ਅਤੇ ਡੀਜ਼ਲ ਦੀ ਕੀਮਤਾਂ ਵਿੱਚ 64 ਪੈਸੇ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 77.81 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ,ਜਦੋਂ ਕਿ ਡੀਜ਼ਲ ਦੀ ਕੀਮਤ ਪਹਿਲੀ ਵਾਰ 76 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਕੇ 76.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦਰਅਸਲ, ਲਗਾਤਾਰ 12 ਦਿਨਾਂ ਦੇ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 6.55 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ ਅਤੇ ਡੀਜ਼ਲ ਦੀ ਕੀਮਤ 7 ਰੁਪਏ ਤੋਂ ਵੱਧ ਵਧੀ ਹੈ ।ਜੇਕਰ ਇੱਥੇ ਹੋਰ ਮਹਾਂਨਗਰਾਂ ਦੀ ਗੱਲ ਕੀਤੀ ਜਾਵੇ ਤਾਂ ਮੁੰਬਈ ਵਿੱਚ ਪੈਟਰੋਲ ਦੀ ਕੀਮਤ 84.66 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 74.93 ਰੁਪਏ ਹੈ । ਇਸੇ ਤਰ੍ਹਾਂ ਚੇੱਨਈ ਵਿੱਚ ਪੈਟਰੋਲ ਦੀ ਕੀਮਤ 81.32 ਰੁਪਏ ਜਦਕਿ ਡੀਜ਼ਲ ਦੀ ਕੀਮਤ 74.23 ਰੁਪਏ ਹੈ । ਕੋਲਕਾਤਾ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 79.59 ਰੁਪਏ ਅਤੇ ਡੀਜ਼ਲ ਦੀ ਕੀਮਤ 71.96 ਰੁਪਏ ਹੈ ।
ਦੱਸ ਦੇਈਏ ਕਿ ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 55 ਪੈਸੇ, 53 ਪੈਸੇ, 53 ਪੈਸੇ, 49 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 60 ਪੈਸੇ, 54 ਪੈਸੇ, 57 ਪੈਸੇ ਅਤੇ 52 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ । ਜੇ ਅਸੀਂ ਕੱਚੇ ਤੇਲ ਦੀ ਗੱਲ ਕਰੀਏ ਤਾਂ ਇਹ 35 ਡਾਲਰ ਪ੍ਰਤੀ ਬੈਰਲ ਦੇ ਲਗਭਗ ਚੱਲ ਰਿਹਾ ਹੈ। ਬੁੱਧਵਾਰ ਨੂੰ ਅਗਸਤ ਡਿਲਿਵਰੀ ਬ੍ਰੈਂਟ ਕਰੂਡ ਦੇ ਇਕਰਾਰਨਾਮਾ ਵਿੱਚ ਪਿਛਲੇ ਸੈਸ਼ਨ ਦੇ ਮੁਕਾਬਲੇ 1.12 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 40.50 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ।
The post ਮਹਿੰਗਾਈ ਦੀ ਮਾਰ ਬਰਕਰਾਰ, 12 ਦਿਨਾਂ ‘ਚ ਪੈਟਰੋਲ 6.55 ਤੇ ਡੀਜ਼ਲ 7 ਰੁਪਏ ਵੱਧ ਹੋਇਆ ਮਹਿੰਗਾ appeared first on Daily Post Punjabi.