ਪਟਿਆਲਾ ’ਚ ਸਾਹਮਣੇ ਆਏ ਹਸਪਤਾਲ ਦੇ ਡਾਕਟਰ, ਨਰਸਾਂ ਤੇ ਸਟਾਫ ਸਣੇ 12 ਨਵੇਂ ਮਾਮਲੇ

Corona Positive in Patiala : ਪਟਿਆਲਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੀ ਦੇਰ ਰਾਤ ਜ਼ਿਲ੍ਹੇ ‘ਚ ਕੋਰੋਨਾ ਦੇ 12 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 193 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ 11 ਮਾਮਲੇ ਜ਼ਿਲ੍ਹੇ ਦੇ ਸਰਕਾਰੀ ਰਜਿੰਦਰਾ ਹਸਪਤਾਲ ਨਾਲ ਸਬੰਧਿਤ ਹਨ। ਜਿਨ੍ਹਾਂ ‘ਚ ਹਸਪਤਾਲ ਦੇ ਡਾਕਟਰ, 6 ਨਰਸਾਂ ਅਤੇ 4 ਹੋਰ ਮੁਲਾਜ਼ਮ ਸ਼ਾਮਲ ਹਨ। ਜਦੋਂ ਕਿ ਇਕ ਰਾਜਿੰਦਰਾ ਹਸਪਤਾਲ ਵਿਚ ਦਾਖਲ ਇਕ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

Corona Positive in Patiala
Corona Positive in Patiala

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਰਿਪੋਰਟ ਆਈ ਹੈ ਜਿਸ ‘ਚੋਂ 274 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਤੇ 12 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

Corona Positive in Patiala
Corona Positive in Patiala

ਦੱਸ ਦਈਏ ਕਿ ਸੂਬੇ ‘ਚ ਬੀਤੇ ਦਿਨ ਕੋਰੋਨਾ ਦੇ 126 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਭ ਵੱਧ ਲੁਧਿਆਣਾ ਤੋਂ 40 ਅਤੇ ਜਲੰਧਰ ਤੋਂ 31 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਮਿਲੇ ਅੰਕੜਿਆਂ ਮੁਤਾਬਕ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ 3497 ਤੱਕ ਪਹੁੰਚ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਸੂਬੇ ’ਚ ਹੁਣ ਤੱਕ 2538 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪਰ ਅਜੇ ਵੀ ਸੂਬੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਦਿਕ ਹੁਣ ਤੱਕ 83 ਲੋਕਾਂ ਦੀ ਇਸ ਮਹਾਮਾਰੀ ਨਾਲ ਜਾਨ ਜਾ ਚੁੱਕੀ ਹੈ। ਬੀਤੇ ਦਿਨ ਹੀ ਸੂਬੇ ‘ਚ 6 ਮੌਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ‘ਚੋਂ 4 ਅੰਮ੍ਰਿਤਸਰ ‘ਚ, ਫਿਰੋਜ਼ਪੁਰ ਤੇ ਸੰਗਰੂਰ ‘ਚ 1-1 ਮੌਤ ਹੋਈ ਹੈ। 

The post ਪਟਿਆਲਾ ’ਚ ਸਾਹਮਣੇ ਆਏ ਹਸਪਤਾਲ ਦੇ ਡਾਕਟਰ, ਨਰਸਾਂ ਤੇ ਸਟਾਫ ਸਣੇ 12 ਨਵੇਂ ਮਾਮਲੇ appeared first on Daily Post Punjabi.



source https://dailypost.in/breaking/corona-positive-in-patiala/
Previous Post Next Post

Contact Form