ਤੇਲ ਦੀਆਂ ਕੀਮਤਾਂ ‘ਚ ਉਛਾਲ ਜਾਰੀ, ਲਗਾਤਾਰ 15ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Fuel price hits record: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ । ਕੀਮਤਾਂ ਦੇ ਵਾਧੇ ਦਾ ਦੌਰ ਲਗਾਤਾਰ ਜਾਰੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ 15ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਐਤਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ। ਜਿਸ ਕਾਰਨ ਹੁਣ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.23 ਰੁਪਏ ਪ੍ਰਤੀ ਲੀਟਰ ਹੋ ਗਈ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 60 ਪੈਸੇ ਵਧਣ ਨਾਲ ਇਸ ਦੀ ਕੀਮਤ 78.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ ।

Fuel price hits record
Fuel price hits record

ਇਸਦੇ ਨਾਲ ਹੀ ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਵੀ ਇੱਕ ਲੀਟਰ ਪੈਟਰੋਲ ਦੀ ਕੀਮਤ ਕ੍ਰਮਵਾਰ 80.95, 86.04 ਅਤੇ 82.58 ਪ੍ਰਤੀ ਲੀਟਰ ਹੈ । ਡੀਜ਼ਲ ਦੀ ਗੱਲ ਕਰੀਏ ਤਾਂ ਇਨ੍ਹਾਂ ਮਹਾਂਨਗਰਾਂ ਵਿੱਚ ਇਸ ਦੀਆਂ ਕੀਮਤਾਂ ਕ੍ਰਮਵਾਰ 73.61, 76.69 ਅਤੇ 75.80 ਹਨ ।

Fuel price hits record
Fuel price hits record

ਜ਼ਿਕਰਯੋਗ ਹੈ ਕਿ ਤੁਸੀਂ SMS ਦੇ ਜ਼ਰੀਏ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।

Fuel price hits record

ਦੱਸ ਦੇਈਏ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ 69 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ। ਪਿਛਲੇ ਸਾਲ ਤੱਕ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ 50% ਟੈਕਸ ਸੀ। ਜੇਕਰ ਇੱਥੇ ਵਿਕਸਤ ਅਰਥਵਿਵਸਥਾ ਦੀ ਗੱਲ ਕਰੀਏ ਤਾਂ ਅਮਰੀਕਾ ਵਿੱਚ ਕੁੱਲ ਕੀਮਤ ਦਾ 19 ਪ੍ਰਤੀਸ਼ਤ, ਜਾਪਾਨ ਵਿੱਚ 47 ਪ੍ਰਤੀਸ਼ਤ, ਯੂਕੇ ਵਿੱਚ 62 ਪ੍ਰਤੀਸ਼ਤ ਅਤੇ ਫਰਾਂਸ ਵਿੱਚ 63 ਪ੍ਰਤੀਸ਼ਤ ਟੈਕਸ ਦੇ ਰੂਪ ਵਿੱਚ ਲੱਗਦਾ ਹੈ। 

The post ਤੇਲ ਦੀਆਂ ਕੀਮਤਾਂ ‘ਚ ਉਛਾਲ ਜਾਰੀ, ਲਗਾਤਾਰ 15ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ appeared first on Daily Post Punjabi.



Previous Post Next Post

Contact Form