2 more Cororna Positive : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਤੋਂ 2 ਹੋਰ ਨਵੇਂ ਕੋਰੋਨਾ ਪਾਜੀਟਿਵ ਦੇ ਨਵੇਂ ਕੇਸ ਸਾਹਮਣੇ ਆਏ ਹਨ। ਜਿਹੜੇ ਦੋ ਵਿਅਕਤੀ ਪਾਜੀਟਿਵ ਪਾਏ ਗਏ ਹਨ ਉਨ੍ਹਾਂ ਵਿਚੋਂ ਇਕ ਦੀ ਪਛਾਣ ਪਿੰਡ ਬਲੋਚ ਕੇਰਾ ਦਾ ਰਹਿਣ ਵਾਲਾ ਹੈ ਤੇ ਪੁਲਿਸ ਮੁਲਾਜ਼ਮ ਹੈ ਅਤੇ ਦੂਜਾ ਮੁਕਤਸਰ ਦੇ ਨਾਮਦੇਵ ਦਾ ਰਹਿਣ ਵਾਲਾ ਹੈ ਜੋ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਵਾਪਸ ਆਇਆ ਸੀ। ਮੁਕਤਸਰ ਤੋਂ ਹੁਣ ਤਕ ਕੋਰੋਨਾ ਦੇ 84 ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂਵਿਚੋਂ 72 ਠੀਕ ਹੋ ਚੁੱਕੇ ਹਨ ਅਤੇ ਹੁਣ ਐਕਟਿਵ ਕੇਸਾਂ ਦੀ ਗਿਣਤੀ 11 ਹੋ ਚੁੱਕੀ ਹੈ। ਸਿਵਲ ਸਰਜਨ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਜਿਲ੍ਹੇ ਵਿਚ 308 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 714 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।
The post ਮੁਕਤਸਰ ਤੋਂ ਮਿਲੇ 2 ਹੋਰ Cororna Positive ਕੇਸ appeared first on Daily Post Punjabi.
source https://dailypost.in/current-punjabi-news/2-more-cororna-positive/