confirmed from Chandigarh : ਕੋਰੋਨਾ ਨੇ ਪੂਰੇ ਦੇਸ਼ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਦਾ ਵੀ ਕੋਈ ਜਿਲ੍ਹਾ ਇਸ ਤੋਂ ਅਛੂਤਾ ਨਹੀਂ ਰਿਹਾ ਹੈ। ਚੰਡੀਗੜ੍ਹ ਵਿਚ ਰੋਜ਼ਾਨਾ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਅੱਜ 2 ਨਵੇਂ ਕੇਸਾਂ ਦੀ ਪੁਸ਼ਟੀ ਹੋਈਹੈ। ਇਨ੍ਹਾਂ ਵਿਚੋਂ ਇਕ ਕੇਸ ਡੱਡੂਮਾਜਰਾ ਤੋਂ ਸਾਹਮਣੇ ਆਇਆ ਹੈ ਤੇ ਦੂਜਾ ਸੈਕਟਰ-50 ਨਾਲ ਸਬੰਧਤ ਹੈ ਜਿਸ ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ। ਇਸ ਤਰ੍ਹਾਂ ਚੰਡੀਗੜ੍ਹ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 408 ਹੋ ਗਈ ਹੈ। ਕਲ ਵੀ ਚੰਡੀਗੜ੍ਹ ਵਿਚ ਕੋਰੋਨਾ ਦੇ 2 ਹੀ ਕੇਸ ਸਾਹਮਣੇ ਆਏ ਸਨ।
The post ਚੰਡੀਗੜ੍ਹ ਤੋਂ 2 ਹੋਰ Covid-19 ਮਰੀਜ਼ਾਂ ਦੀ ਹੋਈ ਪੁਸ਼ਟੀ appeared first on Daily Post Punjabi.
source https://dailypost.in/current-punjabi-news/confirmed-from-chandigarh/