ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਰਿਕਾਰਡ 12881 ਨਵੇਂ ਮਾਮਲੇ, 334 ਲੋਕਾਂ ਦੀ ਮੌਤ

India coronavirus update: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੇ ਅੰਕੜਿਆਂ ਵਿੱਚ ਜ਼ਬਰਦਸਤ ਉਛਾਲ ਆਇਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਹਜ਼ਾਰ 881 ਨਵੇਂ ਕੇਸ ਸਾਹਮਣੇ ਆਏ ਹਨ ਅਤੇ 334 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਮੰਤਰਾਲੇ ਵੱਲੋਂ ਜਾਰੀ ਅਪਡੇਟ ਅਨੁਸਾਰ ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਮਰੀਜ਼ਾਂ ਦੀ ਗਿਣਤੀ 3 ਲੱਖ 66 ਹਜ਼ਾਰ 946 ਹੈ, ਜਿਸ ਵਿੱਚੋਂ 12 ਹਜ਼ਾਰ 237 ਲੋਕਾਂ ਦੀ ਮੌਤ ਹੋ ਚੁੱਕੀ ਹੈ ।

India coronavirus update
India coronavirus update

ਦਰਅਸਲ, ਪਿਛਲੇ 24 ਘੰਟਿਆਂ ਵਿੱਚ 7 ਹਜ਼ਾਰ 390 ਮਰੀਜ਼ ਠੀਕ ਹੋ ਗਏ ਹਨ । ਹੁਣ ਇਸ ਬਿਮਾਰੀ ਨਾਲ ਲੜਦਿਆਂ ਇਲਾਜ ਕੀਤੇ ਗਏ ਮਰੀਜ਼ਾਂ ਦੀ ਗਿਣਤੀ 1 ਲੱਖ 94 ਹਜ਼ਾਰ 325 ਹੋ ਗਈ ਹੈ । ਇਸ ਦੇ ਨਾਲ ਹੀ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 60 ਹਜ਼ਾਰ 384 ਹੈ । ਉੱਥੇ  ਹੀ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 16 ਹਜ਼ਾਰ ਤੋਂ ਉਪਰ ਹੈ, ਜਦੋਂਕਿ ਦਿੱਲੀ ਵਿੱਚ ਕੁੱਲ 47 ਹਜ਼ਾਰ ਤੋਂ ਵੱਧ ਸੰਕਰਮਿਤ ਹਨ ।

India coronavirus update

ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 2414 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਬਾਅਦ ਕੋਰੋਨਾ ਵਾਇਰਸ ਦੇ ਸੰਕਰਮਿਤ ਵਿਅਕਤੀਆਂ ਦੀ ਕੁੱਲ ਸੰਖਿਆ 47,102 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ 67 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਮਹਾਂਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 3307 ਨਵੇਂ ਕੇਸ ਸਾਹਮਣੇ ਆਏ ਹਨ ਅਤੇ 114 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 5651 ਹੈ । ਰਾਜ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 16 ਹਜ਼ਾਰ 752 ਹੈ । ਇਸ ਵੇਲੇ 51 ਹਜ਼ਾਰ 921 ਐਕਟਿਵ ਕੇਸ ਹਨ, ਜਦੋਂ ਕਿ 59 ਹਜ਼ਾਰ 166 ਵਿਅਕਤੀ ਠੀਕ ਹੋ ਚੁੱਕੇ ਹਨ ।

The post ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਰਿਕਾਰਡ 12881 ਨਵੇਂ ਮਾਮਲੇ, 334 ਲੋਕਾਂ ਦੀ ਮੌਤ appeared first on Daily Post Punjabi.



Previous Post Next Post

Contact Form