ਦੇਸ਼ ‘ਚ ਕੋਰੋਨਾ ਨੇ ਤੋੜਿਆ ਰਿਕਾਰਡ, ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 17 ਹਜ਼ਾਰ ਦੇ ਕਰੀਬ ਨਵੇਂ ਮਾਮਲੇ

Biggest single day jump: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਗਈ ਅਪਡੇਟ ਅਨੁਸਾਰ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ 73 ਹਜ਼ਾਰ 105 ਹੋ ਗਈ ਹੈ। ਇਸ ਵਿਚੋਂ 14894 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2 ਲੱਖ 71 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 86 ਹਜ਼ਾਰ ਤੋਂ ਵੱਧ ਹੈ।

Biggest single day jump
Biggest single day jump

ਦਰਅਸਲ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 16 ਹਜ਼ਾਰ 922 ਨਵੇਂ ਕੇਸ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਗਈ ਹੈ । ICMR ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 75 ਲੱਖ 60 ਹਜ਼ਾਰ 782 ਟੈਸਟ ਕੀਤੇ ਜਾ ਚੁੱਕੇ ਹਨ । ਪਿਛਲੇ 24 ਘੰਟਿਆਂ ਵਿੱਚ 2 ਲੱਖ 7 ਹਜ਼ਾਰ 871 ਟੈਸਟ ਕੀਤੇ ਗਏ ਹਨ ।

Biggest single day jump
Biggest single day jump

ਦੇਸ਼ ਵਿੱਚ  ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਂਰਾਸ਼ਟਰ ਵਿੱਚ  ਦੇਖਣ ਨੂੰ ਮਿਲ ਰਿਹਾ ਹੈ। ਮਹਾਂਰਾਸਟਰ ਵਿੱਚ ਕੋਰੋਨਾ ਦੇ 1 ਲੱਖ 42 ਹਜ਼ਾਰ 900 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 6739 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 73 ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਮਹਾਂਰਾਸ਼ਟਰ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ। ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੈ, ਜਿਸ ਵਿੱਚ 2365 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਜਿਸ ਤੋਂ ਬਾਅਦ ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 26 ਹਜ਼ਾਰ ਤੋਂ ਵੱਧ ਹੈ।

Biggest single day jump

ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 67 ਹਜ਼ਾਰ ਤੋਂ ਵੱਧ ਹਨ, ਜਿਸ ਵਿਚ 866 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 37 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਇੱਥੇ ਇਸ ਸਮੇਂ ਸਰਗਰਮ ਕੇਸਾਂ ਦੀ ਗਿਣਤੀ 28 ਹਜ਼ਾਰ ਤੋਂ ਵੱਧ ਹੈ । ਇਸ ਤੋਂ ਬਾਅਦ ਗੁਜਰਾਤ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਦੇ ਆਸ ਪਾਸ ਹੈ, ਜਿਸ ਵਿੱਚ 1735 ਲੋਕਾਂ ਦੀ ਮੌਤ ਹੋ ਚੁੱਕੀ ਹੈ , ਜਦਕਿ ਸਿਰਫ 6120 ਸਰਗਰਮ ਕੇਸ ਹਨ। 

The post ਦੇਸ਼ ‘ਚ ਕੋਰੋਨਾ ਨੇ ਤੋੜਿਆ ਰਿਕਾਰਡ, ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 17 ਹਜ਼ਾਰ ਦੇ ਕਰੀਬ ਨਵੇਂ ਮਾਮਲੇ appeared first on Daily Post Punjabi.



Previous Post Next Post

Contact Form