ਦੇਸ਼ ‘ਚ ਹਰ ਰੋਜ਼ ਡਰਾ ਰਿਹੈ ਕੋਰੋਨਾ, 24 ਘੰਟਿਆਂ ‘ਚ ਤਕਰੀਬਨ 20 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ

India reports almost 20000 new cases: ਨਵੀਂ ਦਿੱਲੀ: ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ  ਕੋਰੋਨਾ ਦੇ ਮਾਮਲੇ ਇੱਕ ਦਿਨ ਵਿੱਚ 20 ਹਜ਼ਾਰ ਦੇ ਨੇੜੇ ਪਹੁੰਚ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 19,906 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 410 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਪਿਛਲੇ ਇੱਕ ਦਿਨ ਵਿੱਚ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5 ਲੱਖ 28 ਹਜ਼ਾਰ 859 ਹੋ ਗਈ ਹੈ, ਜਦਕਿ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 16095 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਕੋਰੋਨਾ ਦੇ 2,03,051 ਸਰਗਰਮ ਮਾਮਲੇ ਹਨ। ਹੁਣ ਤੱਕ ਕੋਰੋਨਾ ਮਹਾਂਮਾਰੀ ਨਾਲ 16,095 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 3,09,712 ਮਰੀਜ਼ ਠੀਕ ਹੋ ਚੁੱਕੇ ਹਨ ।

India reports almost 20000 new cases
India reports almost 20000 new cases

ਦਰਅਸਲ, ਦੇਸ਼ ਵਿੱਚ ਮਹਾਂਰਾਸ਼ਟਰ ਅਜਿਹਾ ਸੂਬਾ ਹੈ ਜੋ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਮਹਾਂਰਾਸ਼ਟਰ ਵਿੱਚ 6368 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਦਿੱਲੀ ਵਿੱਚ ਇੱਕ ਦਿਨ ਵਿੱਚ 2948 ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ 3713, ਉੱਤਰ ਪ੍ਰਦੇਸ਼ ਵਿੱਚ 606, ਪੱਛਮੀ ਬੰਗਾਲ ਵਿੱਚ 521, ਰਾਜਸਥਾਨ ਵਿੱਚ 284 ਅਤੇ ਪੰਜਾਬ ਵਿੱਚ 99 ਨਵੇਂ ਕੇਸ ਸਾਹਮਣੇ ਆਏ ਹਨ । ਇਸ ਸਭ ਵਿਚ ਚੰਗੀ ਗੱਲ ਇਹ ਹੈ ਕਿ ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਰਿਕਵਰੀ ਰੇਟ ਤੇਜ਼ੀ ਨਾਲ ਵੱਧ ਰਿਹਾ ਹੈ।

India reports almost 20000 new cases

ਦੱਸ ਦੇਈਏ ਕਿ ਮਹਾਂਰਾਸ਼ਟਰ ਵਿੱਚ ਕੋਵਿਡ -19 ਦੇ ਇੱਕ ਦਿਨ ਵਿੱਚ ਰਿਕਾਰਡ 6368 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 1,59,133 ਹੋ ਗਈ, ਜਦੋਂ ਕਿ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 7273 ਹੋ ਗਈ । ਇਸ ਤੋਂ ਇਲਾਵਾ ਗੁਜਰਾਤ ਵਿੱਚ ਸ਼ਨੀਵਾਰ ਨੂੰ ਇੱਕ ਦਿਨ ਵਿੱਚ  615 ਨਵੇਂ ਮਾਮਲੇ ਦਰਜ ਕੀਤੇ ਗਏ।  ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 30773 ਹੋ ਗਈ।

The post ਦੇਸ਼ ‘ਚ ਹਰ ਰੋਜ਼ ਡਰਾ ਰਿਹੈ ਕੋਰੋਨਾ, 24 ਘੰਟਿਆਂ ‘ਚ ਤਕਰੀਬਨ 20 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ appeared first on Daily Post Punjabi.



Previous Post Next Post

Contact Form