ਕੋਰੋਨਾ: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 507 ਮੌਤਾਂ, ਮਰੀਜ਼ਾਂ ਦਾ ਕੁੱਲ ਅੰਕੜਾ 5.85 ਲੱਖ ਤੋਂ ਪਾਰ

India Records 507 Deaths: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਵਧਦੀ ਹੀ ਜਾ ਰਹੀ ਹੈ । ਬੁੱਧਵਾਰ ਨੂੰ ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਸ ਵਿਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ । ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ ਤੋਂ ਜ਼ਿਆਦਾ ਹੈ  ।

India Records 507 Deaths
India Records 507 Deaths

ਦਰਅਸਲ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ । ICMR ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 30 ਜੂਨ ਤੱਕ ਦੇਸ਼ ਵਿੱਚ 88 ਲੱਖ 26 ਹਜ਼ਾਰ 585 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ । ਜਿੱਥੇ ਇਕੱਲੇ 30 ਜੂਨ ਨੂੰ 2 ਲੱਖ 17 ਹਜ਼ਾਰ 931 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ।

India Records 507 Deaths
India Records 507 Deaths

ਦੇਸ਼ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਅਸਰ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਕੁੱਲ ਮਰੀਜ਼ਾਂ ਦਾ ਅੰਕੜਾ 1 ਲੱਖ 74 ਹਜ਼ਾਰ 761 ਹੋ ਗਿਆ ਹੈ । ਜਿਸ ਵਿੱਚੋਂ  7 ਹਜ਼ਾਰ 855 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 90 ਹਜ਼ਾਰ ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ । ਜਿਸ ਤੋਂ ਬਾਅਦ ਸੂਬੇ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 76 ਹਜ਼ਾਰ ਦੇ ਕਰੀਬ ਹੈ।

India Records 507 Deaths

ਇਸ ਤੋਂ ਇਲਾਵਾ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਦਿੱਲੀ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 87 ਹਜ਼ਾਰ 360 ਹੈ, ਜਿਸ ਵਿਚੋਂ 2,742 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦਿੱਲੀ ਵਿੱਚ ਹੁਣ ਤੱਕ 58 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ । ਇਸ ਤੋਂ ਬਾਅਦ ਤਾਮਿਲਨਾਡੂ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈ । ਇੱਥੇ ਹੁਣ ਤੱਕ 1,201 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 50 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਸੂਬੇ ਵਿੱਚ 39 ਹਜ਼ਾਰ ਸਰਗਰਮ ਮਾਮਲੇ ਹਨ।

The post ਕੋਰੋਨਾ: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 507 ਮੌਤਾਂ, ਮਰੀਜ਼ਾਂ ਦਾ ਕੁੱਲ ਅੰਕੜਾ 5.85 ਲੱਖ ਤੋਂ ਪਾਰ appeared first on Daily Post Punjabi.



Previous Post Next Post

Contact Form