ਗਿੱਦੜਬਾਹਾ : 27 ਜੂਨ ਤੋਂ 30 ਜੂਨ ਸਵੇਰੇ 5 ਵਜੇ ਤਕ ਲੱਗੇਗਾ ਸੰਪੂਰਨ ਲੌਕਡਾਊਨ

Gidderbaha: A complete : ਕੋਵਿਡ-19 ਦਾ ਪ੍ਰਕੋਪ ਦਿਨੋ-ਦਿਨ ਵਧ ਰਿਹਾ ਹੈ। ਸੂਬੇ ਵਿਚ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਵਲੋਂ ਦੁਬਾਰਾ ਤੋਂ ਲੌਕਡਾਊਨ ਬਾਰੇ ਸੋਚਿਆ ਜਾ ਸਕਦਾ ਹੈ ਪਰ ਸਬ-ਡਵੀਜ਼ਨ ਗਿੱਦੜਬਾਹਾ ਵਿਚ ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ 27 ਜੂਨ ਤੋਂ 30 ਜੂਨ ਸਵੇਰੇ 5 ਵਜੇ ਤਕ ਮੁਕੰਮਲ ਲੌਕਡਾਊਨ ਲਗਾ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ. ਸੀ. ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਾਰੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਲੌਕਡਾਊਨ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Gidderbaha: A complete

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲੌਕਡਾਊਨ ਵਿਚ ਡਾਕਟਰੀ ਸਟਾਫ ਨੂੰ ਪੂਰੀ ਤਰ੍ਹਾਂ ਦੀ ਛੋਟ ਹੋਵੇਗੀ ਅਤੇ ਇਸ ਤੋਂ ਇਲਾਵਾ ਈ-ਪਾਸ ਵਾਲੇ ਵੀ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਐਮਰਜੈਂਸੀ ਹੁੰਦੀ ਹੈ ਤਾਂ ਉਹ ਹੈਲਪਲਾਈਨ ਨੰਬਰ 108/104 ‘ਤੇ ਸੰਪਰਕ ਕਰ ਸਕਦਾ ਹੈ। ਸਬ-ਡਵੀਜ਼ਨ ਗਿੱਦੜਬਾਹਾ ਵਿਚ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ।

Gidderbaha: A complete

ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਵੀ ਸੀਲ ਕੀਤੀਆਂ ਜਾ ਸਕਦੀਆਂ ਹਨ। ਜਿਸ ਤਰ੍ਹਾਂ ਦਿੱਲੀ ਤੋਂ ਆ ਰਹੇ ਲੋਕ ਕੋਰੋਨਾ ਪਾਜੀਟਿਵ ਆ ਰਹੇ ਹਨ ਇਸ ਨੂੰ ਦੇਖਦਿਆਂ ਦਿੱਲੀ ਤੋਂ ਪੰਜਾਬ ਆ ਰਹੇ ਵਾਹਨਾਂ ਦਾ ਦਾਖ਼ਲਾ ਰੋਕਿਆ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਕੋਰੋਨਾ ਦੇ ਪਸਾਰ ਨੂੰ ਦੇਖਦਿਆਂ ਪਹਿਲਾਂ ਹਫ਼ਤੇ ਦੇ ਆਖਰੀ ਤੇ ਜਨਤਕ ਛੁੱਟੀ ਵਾਲੇ ਦਿਨਾਂ ‘ਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਬਾਵਜੂਦ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਇਸ ਨੂੰ ਦੇਖਦਿਆਂ ਸੂਬਾ ਸਰਕਾਰ ਲੌਕਡਾਊਨ ਦਾ ਫੈਸਲਾ ਲੈ ਸਕਦੀ ਹੈ।

The post ਗਿੱਦੜਬਾਹਾ : 27 ਜੂਨ ਤੋਂ 30 ਜੂਨ ਸਵੇਰੇ 5 ਵਜੇ ਤਕ ਲੱਗੇਗਾ ਸੰਪੂਰਨ ਲੌਕਡਾਊਨ appeared first on Daily Post Punjabi.



source https://dailypost.in/news/gidderbaha-a-complete/
Previous Post Next Post

Contact Form