ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 3.43 ਲੱਖ ਤੋਂ ਪਾਰ, 10 ਹਜ਼ਾਰ ਦੇ ਕਰੀਬ ਮੌਤਾਂ

Coronavirus India update: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3 ਲੱਖ 43 ਹਜ਼ਾਰ ਨੂੰ ਪਾਰ ਕਰ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 10 ਹਜ਼ਾਰ 667 ਮਾਮਲੇ ਸਾਹਮਣੇ ਆਏ ਹਨ, ਜਦਕਿ 380 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,43,091 ਹੋ ਗਈ ਹੈ । ਉੱਥੇ ਹੀ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9900 ਹੋ ਗਈ ਹੈ । ਇਸਦੇ ਨਾਲ ਹੀ ਦੇਸ਼ ਵਿੱਚ ਇਸ ਸਮੇਂ 1,53,178 ਸਰਗਰਮ ਮਾਮਲੇ ਹਨ, ਜਦਕਿ ਇਸ ਮਹਾਂਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,80,013 ਹੋ ਗਈ ਹੈ ।

Coronavirus India update
Coronavirus India update

ਦਰਅਸਲ, ਦੇਸ਼ ਵਿੱਚ ਮਹਾਰਾਸ਼ਟਰ ਇਸ ਮਹਾਮਾਰੀ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ । ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 2886 ਮਾਮਲੇ ਦਰਜ ਕੀਤੇ ਗਏ ਹਨ ਅਤੇ 178 ਲੋਕਾਂ ਦੀ ਮੌਤ ਹੋਈ ਹੈ । ਇਸ ਦੇ ਨਾਲ ਹੀ ਸੂਬੇ ਵਿਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,10,744 ਹੋ ਗਈ ਹੈ, ਜਦਕਿ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ । ਉੱਥੇ ਹੀ ਸੂਬੇ ਵਿਚ 5071 ਲੋਕ ਠੀਕ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਕੁੱਲ ਗਿਣਤੀ 56,049 ਹੋ ਗਈ ਹੈ ।

Coronavirus India update

ਇਸ ਤੋਂ ਇਲਾਵਾ ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼,ਗੁਜਰਾਤ ਆਦਿ ਸੂਬਿਆਂ ਵਿੱਚ ਵੀ ਕੋਰੋਨਾ ਲਗਾਤਾਰ ਰਫ਼ਤਾਰ ਫੜ ਰਿਹਾ ਹੈ । ਮਹਾਂਰਾਸ਼ਟਰ ਤੋਂ ਬਾਅਦ ਕੋਰੋਨਾ ਕੇਸਾਂ ਵਿੱਚ  ਤਾਮਿਲਨਾਡੂ ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਦੂਜੇ ਨੰਬਰ ‘ਤੇ ਹੈ। ਤਾਮਿਲਨਾਡੂ ਵਿੱਚ ਹੁਣ ਤੱਕ ਕੋਰੋਨਾ ਦੇ 46,504 ਮਾਮਲੇ ਸਾਹਮਣੇ ਆਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵੀ ਬੁਰੀ ਸਥਿਤੀ ਵਿੱਚ ਹੈ। ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਦਿੱਲੀ ਤੀਸਰੇ ਸਥਾਨ ‘ਤੇ ਹੈ। ਦਿੱਲੀ ਵਿੱਚ ਕੋਰੋਨਾ ਵਾਇਰਸ ਕੇਸਾਂ ਦੀ ਕੁੱਲ ਗਿਣਤੀ 42,829 ਹੋ ਗਈ ਹੈ । ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਗੁਜਰਾਤ ਚੌਥੇ ਨੰਬਰ ‘ਤੇ ਹੈ। ਗੁਜਰਾਤ ਵਿੱਚ ਹੁਣ ਤੱਕ ਕੋਰੋਨਾ ਦੇ 24,104 ਮਾਮਲੇ ਸਾਹਮਣੇ ਆਏ ਹਨ ।

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 3.43 ਲੱਖ ਤੋਂ ਪਾਰ, 10 ਹਜ਼ਾਰ ਦੇ ਕਰੀਬ ਮੌਤਾਂ appeared first on Daily Post Punjabi.



source https://dailypost.in/news/national/coronavirus-india-update-2/
Previous Post Next Post

Contact Form