India reports 14821 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਵਾ ਚਾਰ ਲੱਖ ਨੂੰ ਪਾਰ ਕਰ ਗਈ ਹੈ । ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ 25 ਹਜ਼ਾਰ 282 ਹੈ, ਜਿਸ ਵਿੱਚੋਂ 13699 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਵਿਚੋਂ 2 ਲੱਖ 37 ਹਜ਼ਾਰ 196 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 74 ਹਜ਼ਾਰ 387 ਹੈ ।
ਦਰਅਸਲ,ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ 14 ਹਜ਼ਾਰ 821 ਨਵੇਂ ਮਾਮਲੇ ਅਤੇ 445 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 1 ਲੱਖ 32 ਹਜ਼ਾਰ ਨੂੰ ਪਾਰ ਕਰ ਗਿਆ ਹੈ । ਹੁਣ ਤੱਕ 6170 ਲੋਕਾਂ ਦੀ ਮੌਤ ਹੋ ਚੁੱਕੀ ਹੈ । ਕੋਰੋਨਾ ਤੋਂ 65 ਹਜ਼ਾਰ 744 ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 60 ਹਜ਼ਾਰ ਤੋਂ ਵੱਧ ਸਰਗਰਮ ਮਾਮਲੇ ਹਨ।
ਇਸ ਦੇ ਨਾਲ ਹੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3000 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 63 ਲੋਕਾਂ ਦੀ ਮੌਤ ਹੋ ਗਈ ਹੈ । ਹਾਲਾਂਕਿ, ਚੰਗੀ ਖ਼ਬਰ ਇਹ ਹੈ ਕਿ 24 ਘੰਟਿਆਂ ਵਿੱਚ 1719 ਲੋਕ ਠੀਕ ਵੀ ਹੋ ਗਏ ਹਨ। ਦਿੱਲੀ ਵਿੱਚ ਟੈਸਟ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ । ਨਵੇਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 59,746 ਹੋ ਗਈ ਹੈ। ਇਸ ਦੇ ਨਾਲ ਹੀ 2175 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 33 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ।
ਦੱਸ ਦੇਈਏ ਕਿ ਦੇਸ਼ ਵਿੱਚ ਮਹਾਰਾਸ਼ਟਰ ਅਤੇ ਦਿੱਲੀ ਤੋਂ ਬਾਅਦ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਸੂਬਾ ਤਾਮਿਲਨਾਡੂ ਹੈ। ਰਾਜ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 59 ਹਜ਼ਾਰ 377 ਰਿਹਾ ਹੈ। ਇਸ ਵਿੱਚ 757 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 32 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਰਾਜ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 25 ਹਜ਼ਾਰ 866 ਹੈ।
The post ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸਵਾ 4 ਲੱਖ ਤੋਂ ਪਾਰ, ਹੁਣ ਤੱਕ 13699 ਮੌਤਾਂ appeared first on Daily Post Punjabi.
source https://dailypost.in/news/national/india-reports-14821-new-cases/