Clash between two : ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਵਿਖੇ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋ ਗਿਆ।ਝਗੜਾ ਇੰਨਾ ਵਧ ਗਿਆ ਕਿ ਇਕ ਧਿਰ ਨੇ ਫਾਇਰਿੰਗ ਕਰ ਦਿਤੀ। ਇਸ ਹਮਲੇ ਵਿਚ ਇਕ ਦੀ ਮੌਤ ਹੋ ਗਈ ਤੇ 4 ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਇਕ ਗੰਭੀਰ ਜ਼ਖਮੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਅਮਨਦੀਪ ਕੌਂਡਲ ਸੀਨੀਅਰ ਅਧਿਕਾਰੀਆਂ ਨਾਲ ਮੌਕੇ ‘ਤੇ ਪੁਜੇ ਅਤੇ ਉਨ੍ਹਾਂ ਨੇ ਸਾਰੀ ਸਥਿਤੀ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਹਮਲਾਵਰਾਂ ਦੇ ਟਿਕਾਣਿਆਂ ‘ਤੇ ਛਾਪੇ ਮਾਰ ਰਹੀ ਹੈ। ਪੁਲਿਸ ਬਿਆਨ ਦੇ ਆਧਾਰ ‘ਤੇ ਕਾਰਵਾਈ ਕਰ ਰਹੀ ਹੈ। ਦੂਜੇ ਪਾਸੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਖਵਿੰਦਰ ਸਿੰਘ ਪੁੱਤਰ ਪਾਲ ਸਿੰਘ, ਸਰਪੰਚ ਗੁਰਬਾਜ ਸਿੰਘ ਰਾਜੂ, ਪੁੱਤਰ ਸੁਖਦੇਵ ਸਿੰਘ, ਵਰਿੰਦਰ ਸਿੰਘ ਪੁੱਤਰ ਚਰਨ ਸਿੰਘ, ਜਗਤਾਰ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਚਨਾਰਥਲ ਛੋਟੀ ਨੇ ਦੱਸਿਆ ਕਿ ਜ਼ਮੀਨ ਨੂੰ ਲੈ ਕੇ ਵਿਵਾਦ ਹੋਇਆ ਹੈ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਚ ਡਾ. ਜੀਵਨ ਜੋਤੀ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
The post ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ, ਇਕ ਦੀ ਮੌਤ,4 ਜ਼ਖਮੀ appeared first on Daily Post Punjabi.
source https://dailypost.in/current-punjabi-news/clash-between-two/