ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ, ਗੋਲੀਬਾਰੀ ‘ਚ 5 ਲੋਕਾਂ ਦੀ ਮੌਤ

Pakistan Stock Exchange building: ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ ਹੋਇਆ ਹੈ । ਪਾਕਿਸਤਾਨੀ ਮੀਡੀਆ ਦੀ ਰਿਪੋਰਟ ਅਨੁਸਾਰ ਸੋਮਵਾਰ ਨੂੰ ਚਾਰ ਅੱਤਵਾਦੀ ਪਾਕਿਸਤਾਨ ਸਟਾਕ ਐਕਸਚੇਜ਼ ਦੀ ਇਮਾਰਤ ਵਿੱਚ ਦਾਖਲ ਹੋ ਗਏ ਹਨ ਅਤੇ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ । ਫਿਲਹਾਲ, ਦੋ ਅੱਤਵਾਦੀ ਮਾਰੇ ਗਏ ਹਨ । ਅੱਤਵਾਦੀਆਂ ਦੀ ਗੋਲੀਬਾਰੀ ਵਿੱਚ 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ । 

Pakistan Stock Exchange building
Pakistan Stock Exchange building

ਪਾਕਿਸਤਾਨ ਮੀਡੀਆ ਅਨੁਸਾਰ ਚਾਰ ਵਿੱਚੋਂ ਦੋ ਅੱਤਵਾਦੀ ਮਾਰੇ ਗਏ ਹਨ, ਜਦੋਂਕਿ ਦੋ ਅੱਤਵਾਦੀ ਅਜੇ ਵੀ ਇਮਾਰਤ ਵਿੱਚ ਲੁਕਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਸਟਾਕ ਐਕਸਚੇਜ਼ ਬਿਲਡਿੰਗ ਦੇ ਮੁੱਖ ਗੇਟ ‘ਤੇ ਇੱਕ ਗ੍ਰਨੇਡ ਨਾਲ ਹਮਲਾ ਕੀਤਾ ਅਤੇ ਬਿਲਡਿੰਗ ਵਿੱਚ ਦਾਖਲ ਹੋ ਗਏ ਅਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ । ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਸੁਰੱਖਿਆ ਗਾਰਡ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ।

Pakistan Stock Exchange building

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਰੇਂਜਰਾਂ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ। ਪਾਕਿਸਤਾਨ ਸਟਾਕ ਐਕਸਚੇਂਜ ਦੇ ਆਸ-ਪਾਸ ਦਾ ਇਲਾਕਾ ਖਾਲੀ ਕਰਵਾ ਲਿਆ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਇਸਦੇ ਨਾਲ ਸਟਾਕ ਐਕਸਚੇਂਜ ਵਿੱਚ ਫਸੇ ਕਰਮਚਾਰੀਆਂ ਨੂੰ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢ ਲਿਆ ਗਿਆ ਹੈ।

The post ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ, ਗੋਲੀਬਾਰੀ ‘ਚ 5 ਲੋਕਾਂ ਦੀ ਮੌਤ appeared first on Daily Post Punjabi.



source https://dailypost.in/news/international/pakistan-stock-exchange-building/
Previous Post Next Post

Contact Form