ludhiana coronavirus positive case:ਲੁਧਿਆਣਾ ‘ਚ ਕੋਰੋਨਾ ਦੇ ਵੱਧ ਰਹੇ ਕਹਿਰ ਨੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਇੱਕਠੇ 65 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 61 ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 5 ਦੂਜੇ ਜ਼ਿਲ੍ਹਿਆਂ ਤੋਂ ਹਨ। ਇਸ ਦੇ ਨਾਲ ਜ਼ਿਲ੍ਹੇ ‘ਚੋਂ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਹੁਣ ਤੱਕ ਇੱਥੇ 485 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਇਨ੍ਹਾਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 728 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ 221 ਸਰਗਰਮ ਮਾਮਲੇ ਗਨ ਅਤੇ 177 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
The post ਲੁਧਿਆਣਾ ‘ਚ ਕੋਰੋਨਾ ਦਾ ਟੁੱਟਿਆ ਕਹਿਰ, 61 ਨਵੇਂ ਮਾਮਲਿਆਂ ਦੀ ਪੁਸ਼ਟੀ appeared first on Daily Post Punjabi.
source https://dailypost.in/news/punjab/malwa/ludhiana-coronavirus-positive-case/