ਸ਼ਿਕਾਇਤਕਰਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨੇ ਵਿਜੀਲੈਂਸ ਬਿਓਰੋ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਕਿ ਉਕਤ RTI ਅਤੇ ਉਸਦਾ ਡਰਾਈਵਰ ਉਸਦੀ ਨਵੀਂ ਟੂਰਿਸਟ ਬੱਸ ਨੂੰ ਸੜਕ ’ਤੇ ਚੱਲਣ ਦੀ ਆਗਿਆ ਦੇਣ ਬਦਲੇ 25,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੇ ਹਨ। ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੇ ਉਡਣ ਦਸਤਾ1, ਐਸ.ਏ.ਐਸ. ਨਗਰ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਪਹਿਲੀ ਕਿਸ਼ਤ ਵਜੋਂ ਰਿਸ਼ਵਤ ਦੇ 15,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਫਰੀਦਕੋਟ ਤੋਂ ਗਿ੍ਰਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਡਰਾਈਵਰ ਖਿਲਾਫ ਫਲਾਇੰਗ ਸਕੁਐਡ ਦੇ ਐਸ.ਏ.ਐਸ. ਨਗਰ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
The post ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਰ. ਟੀ. ਏ. ਫਰੀਦਕੋਟ ਦਾ ਡਰਾਈਵਰ ਰਿਸ਼ਵਤ ਲੈਂਦਾ ਕਾਬੂ appeared first on Daily Post Punjabi.
source https://dailypost.in/current-punjabi-news/punjab-vigilance-bureau/