ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਇਹ ਸਬਜ਼ੀ !

Jackfruit benefits: ਕਟਹਲ ਇਕ ਅਜਿਹਾ ਫਲ ਹੈ, ਜਿਸਦੀ ਵਰਤੋਂ ਲੋਕਾਂ ਵਲੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ। ਇਸਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਸਬਜ਼ੀ ਦੇ ਨਾਲ-ਨਾਲ ਇਸਦੇ ਪਕੌੜੇ, ਕੌਫਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਤੁਸੀਂ ਇਸ ਨੂੰ ਸਨੈਕਸ ਦੇ ਰੂਪ ‘ਚ ਵੀ ਖਾ ਸਕਦੇ ਹੋ। ਇਸ ‘ਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸਦੇ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਹੁੰਦਾ ਹੈ। ਕਟਹਲ ਵਿਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਗਰਮੀਆਂ ਵਿਚ ਤਾਂ ਵਧੇਰੇ ਠੰਡੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ ਇਸ ਲਈ ਕਟਹਲ ਦਾ ਜੂਸ ਬਹੁਤ ਲਾਭਦਾਇਕ ਹੈ। ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ, ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।

Jackfruit benefits
Jackfruit benefits
  • ਕਟਹਲ ‘ਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ ਹੈ। ਇਹ ਦਿਲ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਹਾਰਟ ਅਟੈਕ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
  • ਇਸਦੇ ਅੰਦਰ ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਵਰਗੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦਾ ਹੈ ਅਤੇ ਸਰੀਰ ‘ਚ ਖੂਨ ਦੇ ਸੰਚਾਰ ਨੂੰ ਵਧਾਉਂਦਾ ਹੈ।
  • ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਮੈਗਨੀਸ਼ੀਅਮ ਹੱਡੀਆ ਨੂੰ ਮਜ਼ਬੂਤ ਬਣਾਉਂਦਾ ਹੈ।ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
  • ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ‘ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।
  • ਜਿਨ੍ਹਾਂ ਲੋਕਾਂ ਨੂੰ ਮੂੰਹ ‘ਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾਕੇ ਧੂੱਕਣਾ ਚਾਹੀਦਾ ਹੈ ਇਹ ਛਾਲਿਆਂ ਨੂੰ ਠੀਕ ਕਰਦਾ ਹੈ।
  • ਕਟਹਲ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਈ ਮੌਜੂਦ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਇਹ ਸਬਜ਼ੀ ! appeared first on Daily Post Punjabi.



Previous Post Next Post

Contact Form