Drunk husband kills wife: ਪੰਜਾਬ ‘ਚ ਵੱਧ ਰਹੇ ਨਸ਼ੇ ਨੇ ਕਈ ਘਰ ਤਬਾਹ ਕਰ ਦਿੱਤੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਰਾਬੀ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਬਾਅਦ ‘ਚ ਖੁਦ ਵੀ ਜ਼ਹਿਰ ਖਾ ਲਿਆ, ਜਿਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ।
ਦੱਸਣਯੋਗ ਹੈ ਕਿ ਇਹ ਘਟਨਾ ਜ਼ਿਲ੍ਹੇ ਦੇ ਗੁਰਦੇਵ ਨਗਰ ‘ਚ ਵਾਪਰੀ ਹੈ, ਜਿੱਥੇ ਪਿਛਲੇ 9 ਸਾਲਾਂ ਤੋਂ ਇਕ ਪਰਵਾਸੀ ਪਰਿਵਾਰ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕਾ ਦੋਸ਼ੀ ਮੁਕੇਸ਼ ਦੀ ਦੂਜੀ ਪਤਨੀ ਸੀ ਅਤੇ ਅਕਸਰ ਹੀ ਦੋਵਾਂ ‘ਚ ਲੜਾਈ-ਝਗੜਾ ਚੱਲਦਾ ਰਹਿੰਦਾ ਸੀ। ਅਜਿਹੀ ਹੀ ਤਕਰਾਰ ਦੋਬਾਰਾ ਬੀਤੀ ਰਾਤ ਹੋਈ, ਜਿਸ ਕਾਰਨ ਵਿਵਾਦ ਇੰਨਾ ਵੱਧ ਗਿਆ ਕਿ ਸ਼ਰਾਬੀ ਦੋਸ਼ੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਵੀ ਜ਼ਹਿਰ ਨਿਗਲ ਲਿਆ। ਘਟਨਾ ਦਾ ਪਤਾ ਲੱਗਦਾ ਹੀ ਦੋਸ਼ੀ ਨੂੰ ਪਹਿਲਾਂ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਦੇਖਦੇ ਹੋਏ ਰਾਜਿੰਦਰਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਦੋਸ਼ੀ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
The post ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਸ਼ਰਾਬੀ ਪਤੀ ਨੇ ਪਤਨੀ ਦਾ ਕਤਲ ਕਰ ਖੁਦ ਨਿਗਲਿਆ ਜ਼ਹਿਰ appeared first on Daily Post Punjabi.
source https://dailypost.in/news/punjab/malwa/drunk-husband-kills-wife/