ਦਿੱਲੀ ਸਣੇ ਕਈ ਰਾਜਾਂ ‘ਚ ਵਧਿਆ ਗਰਮੀ ਦਾ ਪ੍ਰਕੋਪ, ਇਨ੍ਹਾਂ ਸੂਬਿਆਂ ‘ਚ ਅੱਜ ਹੋ ਸਕਦੀ ਹੈ ਬਾਰਿਸ਼

Delhi Weather: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਤਾਪਮਾਨ ਵਿੱਚ ਵਾਧੇ ਹੋਣ ਦੇ ਨਾਲ ਗਰਮੀ ਫਿਰ ਵੱਧ ਗਈ ਹੈ। ਮਾਨਸੂਨ ਆਉਣ ਤੋਂ ਬਾਅਦ ਵੀ ਦਿੱਲੀ ਦਾ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ।  ਇਸ ਦੌਰਾਨ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਹੁਣ ਇੱਕ ਹਫ਼ਤੇ ਤੱਕ ਦਿੱਲੀ ਦੇ ਲੋਕਾਂ ਨੂੰ ਇਸੇ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ । ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਦਿੱਲੀ ਵਿੱਚ ਕੁਝ ਹੱਦ ਤਕ ਬੱਦਲਵਾਈ ਰਹਿਣ ਅਤੇ ਰਾਤ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Delhi Weather
Delhi Weather

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਿੱਲੀ ਵਿੱਚ ਹਲਕੀ ਬਾਰਿਸ਼ ਹੋਵੇਗੀ, ਪਰ ਗਰਮੀ ਤੋਂ ਜ਼ਿਆਦਾ ਰਾਹਤ ਨਹੀਂ ਮਿਲੇਗੀ । 1 ਜੁਲਾਈ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ, ਭਾਵ ਜ਼ਿਆਦਾਤਰ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਪੈਣ ਦੀ ਉਮੀਦ ਹੈ । ਦੱਸ ਦੇਈਏ ਕਿ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ । ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ 28 ਜੂਨ ਤੋਂ 1 ਜੁਲਾਈ ਵਿਚਾਲੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੇਗੀ । ਉਸੇ ਸਮੇਂ 2 ਅਤੇ 3 ਜੁਲਾਈ ਨੂੰ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਅਗਲੇ ਦੋ ਦਿਨਾਂ ਲਈ ਤਾਪਮਾਨ 39 ਡਿਗਰੀ ਦੇ ਆਸ-ਪਾਸ ਰਹੇਗਾ।

Delhi Weather

ਦੱਸ ਦੇਈਏ ਕਿ ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਅਨੁਸਾਰ ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਉੱਤਰ ਪ੍ਰਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਮੱਧ ਮਹਾਂਰਾਸ਼ਟਰ, ਵਿਦਰਭ ਦੇ ਮਰਾਠਵਾੜਾ, ਤੱਟਵਰਤੀ ਕਰਨਾਟਕ ਅਤੇ ਲਕਸ਼ਦਵੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਝਾਰਖੰਡ, ਓਡੀਸ਼ਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ । 

The post ਦਿੱਲੀ ਸਣੇ ਕਈ ਰਾਜਾਂ ‘ਚ ਵਧਿਆ ਗਰਮੀ ਦਾ ਪ੍ਰਕੋਪ, ਇਨ੍ਹਾਂ ਸੂਬਿਆਂ ‘ਚ ਅੱਜ ਹੋ ਸਕਦੀ ਹੈ ਬਾਰਿਸ਼ appeared first on Daily Post Punjabi.



Previous Post Next Post

Contact Form