In Abohar unidentified : ਅਬੋਹਰ : ਇਕ ਪਾਸੇ ਜਿਥੇ ਸੂਬੇ ਵਿਚ ਲੌਕਡਾਊਨ ਦੇ ਹਾਲਾਤ ਚੱਲ ਰਹੇ ਹਨ ਉਥੇ ਦੂਜੇ ਪਾਸੇ ਕ੍ਰਾਈਮ ਦੀਆਂ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਡਰ ਨਾਂ ਦੀ ਚੀਜ਼ ਹੀ ਨਹੀਂ ਰਹਿ ਗਈ ਹੈ। ਕਲ ਦੇਰ ਰਾਤ ਅਬੋਹਰ ਵਿਖੇ ਇਕ ਅਜਿਹੀ ਹੀ ਘਟਨਾ ਸਾਹਮਣੇ ਆਈ ਜਿਥੇ ਸਬ-ਇੰਸਪੈਕਟਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਫਾਜ਼ਿਲਕਾ ਸੀ. ਆਈ. ਡੀ. ਵਿਚ ਤਾਇਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕਲ ਜਦੋਂ ਲਗਭਗ 11 ਵਜੇ ਗੁਰਵਿੰਦਰ ਸਿੰਘ ਫੋਨ ‘ਤੇ ਗੱਲ ਕਰਦੇ ਹੋਏ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ। ਸਬ-ਇੰਸਪੈਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੂਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੌਕੇ ‘ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
The post ਅਬੋਹਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਸਬ-ਇੰਸਪੈਕਟਰ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.
source https://dailypost.in/current-punjabi-news/in-abohar-unidentified/