ਆਰਥਿਕ ਤੰਗੀ ਨੇ ਲਈ ਇਕ ਹੋਰ ਜਾਨ, ਨੌਜਵਾਨ ਨੇ ਕੀਤੀ ਖੁਦਕੁਸ਼ੀ

Unemployed youth suicide ludhiana: ਪੂਰੀ ਦੁਨੀਆ ‘ਚ ਜਿੱਥੇ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਖੁਦਕੁਸ਼ੀਆਂ ਦੇ ਮਾਮਲੇ ਵੀ ਦਿਨੋ-ਦਿਨ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ,ਜਿੱਥੇ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਥਾਣਾ ਬਸਤੀ ਜੋਧੇਵਾਲਾ ਦੇ ਨੇੜਲੇ ਇਲਾਕੇ ਨਿਊ ਕੁਲਦੀਪ ਨਗਰ ‘ਚ ਰਹਿਣ ਵਾਲਾ ਨੌਜਵਾਨ ਸਮੀਰ ਕੁਮਾਰ ਦੀ ਲਾਕਡਾਊਨ ਕਾਰਨ ਨੌਕਰੀ ਛੁੱਟ ਗਈ ਸੀ, ਜਿਸ ਕਾਰਨ ਨੌਜਵਾਨ ਪਰੇਸ਼ਾਨ ਰਹਿਣ ਲੱਗਾ ਸੀ। ਨੌਜਵਾਨ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਤੋਂ ਅਸਮਰੱਥ ਸੀ, ਜਿਸ ਕਾਰਨ ਉਸ ਨੇ ਘਰ ‘ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।

Unemployed youth suicide ludhiana
Unemployed youth suicide ludhiana

ਦੱਸਣਯੋਗ ਹੈ ਕਿ ਪੂਰੀ ਦੁਨੀਆ ‘ਚ ਪੈਰ ਪਸਾਰ ਚੁੱਕੇ ਖਤਰਨਾਕ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਕੀਤਾ ਗਿਆ ਸੀ, ਜਿਸ ਕਾਰਨ ਸਾਰੇ ਕਾਰੋਬਾਰ ਠੱਪ ਹੋ ਗਏ। ਇਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

The post ਆਰਥਿਕ ਤੰਗੀ ਨੇ ਲਈ ਇਕ ਹੋਰ ਜਾਨ, ਨੌਜਵਾਨ ਨੇ ਕੀਤੀ ਖੁਦਕੁਸ਼ੀ appeared first on Daily Post Punjabi.



source https://dailypost.in/news/punjab/malwa/unemployed-youth-suicide-ludhiana/
Previous Post Next Post

Contact Form