Rahul Gandhi slams centre: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮਾਰ ਅਤੇ ਲਾਕਡਾਊਨ ਕਾਰਨ ਠੱਪ ਹੋਏ ਕਾਰੋਬਾਰ ਤੋਂ ਆਮ ਆਦਮੀ ਪ੍ਰੇਸ਼ਾਨ ਹੈ। ਇਸ ਸਭ ਦੇ ਵਿਚਕਾਰ ਪਿਛਲੇ ਤਿੰਨ ਹਫਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਦਿਨ ਵੱਧ ਰਹੀ ਹੈ। ਹੁਣ ਕਾਂਗਰਸ ਪਾਰਟੀ ਵੱਲੋਂ ਇਸ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਸਵੇਰੇ ਇੱਕ ਮੁਹਿੰਮ ਚਲਾਈ, ਜਿਸ ਵਿੱਚ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਖਿਲਾਫ ਬੋਲਣ ਦੀ ਅਪੀਲ ਕੀਤੀ।
ਇੱਕ ਵੀਡੀਓ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਆਓ # SpeakUpAgainstFuelHike Campaign ਨਾਲ ਜੁੜੋ । ਦਰਅਸਲ, ਸੋਮਵਾਰ ਕਾਂਗਰਸ ਪਾਰਟੀ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਜਾ ਰਹੀ ਹੈ, ਇਸ ਤੋਂ ਇਲਾਵਾ ਸਾਰੇ ਕਾਂਗਰਸੀ ਆਗੂ, ਮੁੱਖ ਮੰਤਰੀ ਅਤੇ ਹੋਰ ਅਧਿਕਾਰੀ ਇਸ ਮੁੱਦੇ ‘ਤੇ ਆਪਣੇ ਸੋਸ਼ਲ ਮੀਡੀਆ’ ਤੇ ਵੀਡੀਓ ਅਪਲੋਡ ਕਰਨਗੇ । ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਨੇ ਫੌਜ ਅਤੇ ਚੀਨ ਦੇ ਮੁੱਦੇ ‘ਤੇ ਅਜਿਹਾ ਕੀਤਾ ਸੀ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਜੋ ਵੀਡਿਓ ਟਵੀਟ ਕੀਤਾ ਹੈ, ਉਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਸੰਕਟ ਅਤੇ ਚੀਨ ਨਾਲ ਵਿਗੜਦੀ ਸਥਿਤੀ ਦੇ ਵਿਚਾਲੇ ਸਰਕਾਰ ਨੇ ਆਮ ਆਦਮੀ ਨੂੰ ਆਪਣੀ ਸਥਿਤੀ ਵਿੱਚ ਛੱਡ ਦਿੱਤਾ ਹੈ । ਇਸ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਕੋਲ ਰੁਜ਼ਗਾਰ ਨਹੀਂ ਹੈ ਅਤੇ ਕੇਂਦਰ ਸਰਕਾਰ 21 ਦਿਨਾਂ ਤੋਂ ਹਰ ਦਿਨ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ। ਸੋਨੀਆ ਨੇ ਅਪੀਲ ਕੀਤੀ ਕਿ ਇਸ ਸਮੇਂ ਲੋਕਾਂ ਕੋਲ ਰੁਜ਼ਗਾਰ ਦਾ ਸੰਕਟ ਹੈ, ਅਜਿਹੇ ਵਿੱਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਵਧੀਆਂ ਕੀਮਤਾਂ ਵਾਪਸ ਲਵੇ ।
The post ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ‘ਤੇ ਰਾਹੁਲ ਗਾਂਧੀ ਦਾ ਹੱਲਾ ਬੋਲ, ਲਾਂਚ ਕੀਤੀ ‘Campaign’ appeared first on Daily Post Punjabi.