Youngman committed suicide live : ਅੰਮ੍ਰਿਤਸਰ ਵਿਚ ਇਕ ਨੌਜਵਾਨ ਵੱਲੋਂ ਫੇਸਬੁੱਕ ’ਤੇ ਲਾਈਵ ਹੋ ਕੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨੌਜਵਾਨ ਨੇ ਮਰਨ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਤੇ ਹੋਰ ਰਿਸ਼ਤੇਦਾਰਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਸ ਵੀਡੀਓ ਨੂੰ ਆਧਾਰ ਮੰਨਦਿਆਂ ਪੁਲਿਸ ਵੱਲੋਂ ਨੌਜਵਾਨ ਦੇ ਪਿਤਾ ਗੁਰਮੇਜ ਸਿੰਘ, ਮਾਤਾ ਜਸਬੀਰ ਕੌਰ, ਭਤੀਜੀ ਬਲਵਿੰਦਰ ਕੌਰ, ਜਸਪਾਲ ਕੌਰ ਤੇ ਮਨਜਿੰਦਰ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਤੇ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਨਿਵਾਸੀ ਬੁੱਟਰ ਸੇਵੀਆਂ ਵਜੋਂ ਹੋਈ ਹੈ। ਵਾਇਰਲ ਹੋਈ ਵੀਡੀਓ ਵਿਚ ਨੌਜਵਾਨ ਆਪਣੇ ਪਿਤਾ ਤੇ ਹੋਰ ਰਿਸ਼ਤੇਦਾਰਾਂ ’ਤੇ ਦੋਸ਼ ਲਗਾ ਰਿਹਾ ਹੈ ਕਿ ਉਹ ਸਾਰੇ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਬਹੁਤ ਤੰਗ ਕਰਦੇ ਹਨ, ਜਿਸ ਤੋਂ ਦੁਖੀ ਹੋ ਕੇ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਗੁਰਜੰਟ ਨੂੰ ਉਸ ਦੇ ਪਿਤਾ ਵੱਲੋਂ ਗੋਦ ਲਿਆ ਗਿਆ ਸੀ। ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਧਰ ਗੁਰਜੰਟ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਜੰਟ ਨਸ਼ੇ ਦਾ ਆਦੀ ਸੀ ਉਸ ਦੀ ਪਹਿਲੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਉਸ ਦਾ ਦੂਜਾ ਵਿਆਹ ਹੋਇਆ ਸੀ ਪਰ ਉਹ ਆਪਣੀ ਪਤਨੀ ਨਾਲ ਮਾਰਕੁੱਟ ਕਰਦਾ ਸੀ। ਬੁੱਧਵਾਰ ਨੂੰ ਹੀ ਉਸ ਦੇ ਪਿਤਾ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਬੇਟਾ ਘਰ ਦੀ ਅਲਮਾਰੀ ਤੋੜ ਕੇ ਰਿਵਾਲਵਰ ਚੋਰੀ ਕਰਕੇ ਲੈ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ ਦੇ ਰਿਹਾ ਹੈ ਪਰ ਵੀਰਵਾਰ ਨੂੰ ਉਸ ਨੇ ਖੁਦ ਉਸ ਰਿਵਾਲਵਰ ਨਾਲ ਖੁਦਕੁਸ਼ੀ ਕਰ ਲਈ।
The post ਨੌਜਵਾਨ ਨੇ Facebook ’ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ, ਦੱਸਿਆ ਇਹ ਕਾਰਣ appeared first on Daily Post Punjabi.
source https://dailypost.in/news/latest-news/youngman-committed-suicide-live/