ਸੋਨੀਆ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਰਕਾਰ ਤੁਰੰਤ ਵਾਪਿਸ ਲਵੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ

Sonia Gandhi writes letter: ਨਵੀਂ ਦਿੱਲੀ: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਦੇ ਸੰਕਟ ਵਿੱਚੋਂ ਲੰਘ ਰਿਹਾ ਹੈ ਅਤੇ ਲਾਕਡਾਊਨ ਕਾਰਨ ਕਾਰੋਬਾਰ ‘ਤੇ ਵੀ ਬਹੁਤ ਪ੍ਰਭਾਵ ਪਿਆ ਹੈ । ਇਸ ਸੰਕਟ ਦੇ ਵਿਚਕਾਰ ਪਿਛਲੇ ਦਸ ਦਿਨਾਂ ਤੋਂ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਹੈ। ਸੋਨੀਆ ਗਾਂਧੀ ਨੇ ਲਿਖਿਆ ਕਿ ਸੰਕਟ ਦੇ ਸਮੇਂ ਵਿੱਚ ਵੀ ਤੁਹਾਡੀ ਸਰਕਾਰ ਲਗਾਤਾਰ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਅਤੇ ਇਸ ਤੋਂ ਸੈਂਕੜੇ ਕਰੋੜ ਰੁਪਏ ਦੀ ਕਮਾਈ ਕੀਤੀ ਹੈ । ਸੋਨੀਆ ਦੀ ਮੰਗ ਹੈ ਕਿ ਸਰਕਾਰ ਤੁਰੰਤ ਵਧੀ ਹੋਈ ਕੀਮਤ ਵਾਪਸ ਲਵੇ।

Sonia Gandhi writes letter
Sonia Gandhi writes letter

ਸੋਨੀਆ ਗਾਂਧੀ ਨੇ ਚਿੱਠੀ ਵਿੱਚ ਲਿਖਿਆ ਕਿ ਸਰਕਾਰ ਨੇ ਲਾਕਡਾਊਨ ਦੌਰਾਨ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰ ਕੇ ਤਕਰੀਬਨ 2.6 ਲੱਖ ਕਰੋੜ ਰੁਪਏ ਕਮਾ ਲਏ ਹਨ। ਅਜਿਹੇ ਸਮੇਂ ਜਦੋਂ ਲੋਕ ਸੰਕਟ ਵਿੱਚ ਹਨ, ਫਿਰ ਇਸ ਤਰੀਕੇ ਨਾਲ ਕੀਮਤ ਵਧਾਉਣ ਨਾਲ ਉਨ੍ਹਾਂ ਨੂੰ ਹੋਰ ਮੁਸੀਬਤ ਵਿੱਚ ਪਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਸੰਕਟ ਨੂੰ ਦੂਰ ਕਰੇ ।

ਕਾਂਗਰਸ ਪ੍ਰਧਾਨ ਨੇ ਲਿਖਿਆ ਕਿ ਮੈਨੂੰ ਸਮਝ ਨਹੀਂ ਆ ਰਿਹਾ ਜਦੋਂ ਦੇਸ਼ ਵਿੱਚ ਇੰਨੀਆਂ ਨੌਕਰੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਿਊਣ ਲਈ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਸਰਕਾਰ ਇਸ ਤਰ੍ਹਾਂ ਪੈਸਾ ਕਿਉਂ ਇਕੱਠੀ ਕਰ ਰਹੀ ਹੈ। ਅੱਜ ਕੱਚੇ ਤੇਲ ਦੀ ਕੀਮਤ ਲਗਾਤਾਰ ਘੱਟ ਰਹੀ ਹੈ ਅਤੇ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਹੈ । ਸੋਨੀਆ ਗਾਂਧੀ ਨੇ ਲਿਖਿਆ ਕਿ ਸਰਕਾਰ ਵੱਲੋਂ ਪਿਛਲੇ 6 ਸਾਲਾਂ ਵਿੱਚ ਪੈਟਰੋਲ ‘ਤੇ 258 ਪ੍ਰਤੀਸ਼ਤ ਅਤੇ ਡੀਜ਼ਲ ‘ਤੇ 820 ਪ੍ਰਤੀਸ਼ਤ ਐਕਸਾਈਜ਼ ਡਿਊਟੀ ਵਧਾਈ ਗਈ ਹੈ, ਜਿਸ ਨਾਲ ਤਕਰੀਬਨ 18 ਲੱਖ ਕਰੋੜ ਰੁਪਏ ਦੀ ਕਮਾਈ ਹੋਈ ਹੈ ।

Sonia Gandhi writes letter

ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ । ਦੱਸ ਦੇਈਏ ਕਿ ਪਿਛਲੇ ਦਸ ਦਿਨਾਂ ਤੋਂ ਦੇਸ਼ ਵਿੱਚ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ । ਮੰਗਲਵਾਰ ਨੂੰ ਪੈਟਰੋਲ ਵਿੱਚ 47 ਪੈਸੇ ਅਤੇ ਡੀਜ਼ਲ ਵਿੱਚ 75 ਪੈਸੇ ਦਾ ਵਾਧਾ ਕੀਤਾ ਗਿਆ ਹੈ । ਇਸ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 76.73 ਪੈਸੇ ਅਤੇ ਡੀਜ਼ਲ ਦੀ ਕੀਮਤ 74.62 ਪੈਸੇ ਹੋ ਗਈ ਹੈ ।

The post ਸੋਨੀਆ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਰਕਾਰ ਤੁਰੰਤ ਵਾਪਿਸ ਲਵੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ appeared first on Daily Post Punjabi.



Previous Post Next Post

Contact Form