ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਕੋਰੋਨਾ ਪਾਜ਼ੀਟਿਵ, PM ਨੇ ਫੋਨ ਕਰ ਜਾਣਿਆ ਹਾਲ

Former Gujarat CM Shankersinh Vaghela: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਪਿਛਲੇ ਦੋ ਤਿੰਨ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਹੋ ਰਿਹਾ ਸੀ । ਇਸ ਤੋਂ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ । ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹ ਹੋਮ ਕੁਆਰੰਟੀਨ ਵਿੱਚ ਹਨ। ਲੋੜ ਪੈਣ ‘ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਸਮਰਥਕਾਂ ਵਿੱਚ ‘ਬਾਪੂ’ ਦੇ ਨਾਂ ਨਾਲ ਮਸ਼ਹੂਰ ਵਾਘੇਲਾ 1996 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਸਨ।

Former Gujarat CM Shankersinh Vaghela
Former Gujarat CM Shankersinh Vaghela

ਉੱਥੇ ਹੀ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੰਕਰ ਸਿੰਘ ਵਾਘੇਲਾ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਫੋਨ ‘ਤੇ ਗੱਲਬਾਤ ਕੀਤੀ । ਪ੍ਰਧਾਨ ਮੰਤਰੀ ਨੇ ਸ਼ੰਕਰ ਸਿੰਘ ਵਾਘੇਲਾ ਦੀ ਸਿਹਤ ਬਾਰੇ ਸਾਰੀ ਜਾਣਕਾਰੀ ਫੋਨ ‘ਤੇ ਲਈ ।

Former Gujarat CM Shankersinh Vaghela

ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਗੁਜਰਾਤ ਵਿੱਚ ਵੀ ਕੋਰੋਨਾ ਵਾਇਰਸ ਦੀ ਲਾਗ ਵੱਧ ਰਹੀ ਹੈ । ਗੁਜਰਾਤ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਦੀ ਇੱਕ ਟੀਮ ਸ਼ੁੱਕਰਵਾਰ ਨੂੰ ਅਹਿਮਦਾਬਾਦ ਪਹੁੰਚੀ । ਇਸ ਟੀਮ ਦੀ ਅਗਵਾਈ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕੀਤੀ ।

The post ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਕੋਰੋਨਾ ਪਾਜ਼ੀਟਿਵ, PM ਨੇ ਫੋਨ ਕਰ ਜਾਣਿਆ ਹਾਲ appeared first on Daily Post Punjabi.



Previous Post Next Post

Contact Form