ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ 15 ਦਿਨਾਂ ਲਈ ਕੀਤਾ ਗਿਆ ਮੁਲਤਵੀ

Sukhbir Badal delivers all : ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ ਅਗਲੇ 15 ਦਿਨਾਂ ਤਕ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਫੈਸਲਾ ਸਿਹਤ ਵਿਭਾਗ ਦੀ ਟੀਮ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

Sukhbir Badal delivers all

ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਲੇ 15 ਦਿਨਾਂ ਤਕ ਪਾਰਟੀ ਦੇ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ ‘ਤੇ ਕਿਸੇ ਤਰ੍ਹਾਂ ਦਾ ਕੋਈ ਸਿਆਸੀ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ ਤੇ ਕੋਈ ਜਲਸਾ ਜਾਂ ਧਰਨਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਸਮੁੱਚੇ ਕਾਡਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪਾਰਟੀ ਪ੍ਰਧਾਨ ਵਲੋਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਾਰੀ ਕੀਤੇ ਗਏ ਸਾਰੇ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਕੀਤੀ ਜਾਵੇ ਕਿਉਂਕਿ ਹੁਣ ਕੈਬਨਿਟ ਤਕ ਕੋਰੋਨਾ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ।

Sukhbir Badal delivers all
Sukhbir Badal delivers all

ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੇ ਵਧਦੇ ਕੇਸਾਂ ਕਾਰਨ ਪਾਰਟੀ ਵਲੋਂ 15 ਦਿਨਾਂ ਲਈ ਸਾਰੀਆਂ ਸਰਗਰਮੀਆਂ ਨੂੰ ਮੁਅੱਤਲ ਕਰ ਦਿੱਤਾ ਜਾਵੇ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

The post ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ 15 ਦਿਨਾਂ ਲਈ ਕੀਤਾ ਗਿਆ ਮੁਲਤਵੀ appeared first on Daily Post Punjabi.



Previous Post Next Post

Contact Form