India reports Over 28000 new cases: ਨਵੀਂ ਦਿੱਲੀ: ਪੂਰੀ ਦੁਨੀਆ ਦੇ ਨਾਲ-ਨਾਲ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਕਹਿਰ ਦੇ ਚੱਲਦਿਆਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 28,637 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਗਿਣਤੀ ਹੈ, ਜਦਕਿ 551 ਲੋਕਾਂ ਦੀ ਮੌਤ ਹੋਈ ਹੈ । ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 28,637 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 8,49,553 ਹੋ ਗਈ ਹੈ ।
ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ 19,873 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,34,620 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2,92,258 ਸਰਗਰਮ ਮਾਮਲੇ ਹਨ । ਪਿਛਲੇ 24 ਘੰਟਿਆਂ ਵਿੱਚ 551 ਲੋਕਾਂ ਦੀ ਮੌਤ ਨਾਲ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 22,674 ਹੋ ਗਿਆ ਹੈ। ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 11 ਜੁਲਾਈ ਨੂੰ ਦੇਸ਼ 2 ਲੱਖ 82 ਹਜ਼ਾਰ 511 ਨਮੂਨਿਆਂ ਦੀ ਜਾਂਚ ਕੀਤੀ ਗਈ । ਇਸ ਐੱਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 13 ਲੱਖ 7 ਹਜ਼ਾਰ 2 ਟੈਸਟ ਕੀਤੇ ਜਾ ਚੁੱਕੇ ਹਨ ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 8139 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾਂ 246,600 ‘ਤੇ ਪਹੁੰਚ ਗਿਆ ਹੈ। ਸੂਬੇ ਵਿੱਚ ਇਸ ਦੌਰਾਨ 223 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 10,116 ਪਹੁੰਚ ਗਈ ਹੈ। ਉੱਥੇ ਹੀ 1,36,985 ਲੋਕ ਠੀਕ ਹੋਏ ਹਨ।

ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ 1781 ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੌਰਾਨ 2998 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਦੋਂਕਿ ਹੁਣ ਤੱਕ ਕੁੱਲ 87,692 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ । ਪਿਛਲੇ 24 ਘੰਟਿਆਂ ਵਿੱਚ, 34 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਕੁੱਲ 3334 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 21508 ਟੈਸਟ ਹੋਏ ਹਨ ਜਦੋਂਕਿ ਰਾਜ ਵਿੱਚ ਹੁਣ ਤੱਕ ਕੁੱਲ 7,68,617 ਟੈਸਟ ਕੀਤੇ ਜਾ ਚੁੱਕੇ ਹਨ । ਇਸ ਸਭ ਵਿੱਚ ਸਭ ਤੋਂ ਚੰਗੀ ਗੱਲ ਇਹ ਹੈ ਕਿ ਦਿੱਲੀ ਵਿੱਚ ਕੋਰੋਨਾ ਮਾਮਲਿਆਂ ਦੀ ਰਿਕਵਰੀ ਦੀ ਦਰ 79.05% ਹੈ।
The post ਦੇਸ਼ ‘ਚ ਵੱਧ ਰਹੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ 28,637 ਹਜ਼ਾਰ ਨਵੇਂ ਮਾਮਲੇ, 551 ਮੌਤਾਂ appeared first on Daily Post Punjabi.
source https://dailypost.in/news/national/india-reports-over-28000-new-cases/