India Highest single day spike: ਨਵੀਂ ਦਿੱਲੀ: ਪੂਰੀ ਦੁਨੀਆ ਦੇ ਨਾਲ-ਨਾਲ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਕਹਿਰ ਦੇ ਚੱਲਦਿਆਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 32,695 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਗਿਣਤੀ ਹੈ, ਜਦਕਿ 606 ਲੋਕਾਂ ਦੀ ਮੌਤ ਹੋਈ ਹੈ । ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 32,695 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 9,68,876 ਹੋ ਗਈ ਹੈ ।
ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 6,12,815 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,31,146 ਸਰਗਰਮ ਮਾਮਲੇ ਹਨ । ਪਿਛਲੇ 24 ਘੰਟਿਆਂ ਵਿੱਚ 606 ਲੋਕਾਂ ਦੀ ਮੌਤ ਨਾਲ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 24,915 ਹੋ ਗਿਆ ਹੈ। ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 15 ਜੁਲਾਈ ਨੂੰ ਦੇਸ਼ ਵਿੱਚ 3 ਲੱਖ 26 ਹਜ਼ਾਰ 826 ਨਮੂਨਿਆਂ ਦੀ ਜਾਂਚ ਕੀਤੀ ਗਈ । ਇਸ ਮਾਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 27 ਲੱਖ 39 ਹਜ਼ਾਰ 490 ਟੈਸਟ ਕੀਤੇ ਜਾ ਚੁੱਕੇ ਹਨ ।

ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਵਿੱਚ 7975 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 2,75,640 ‘ਤੇ ਪਹੁੰਚ ਗਿਆ ਹੈ, ਜਦਕਿ 233 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇੱਥੇ ਮ੍ਰਿਤਕਾਂ ਦੀ ਗਿਣਤੀ 10,928 ਹੋ ਗਈ ਹੈ। ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਜਿੱਥੇ ਵਾਇਰਸ ਦੇ ਪਿਛਲੇ 24 ਘੰਟਿਆਂ ਵਿੱਚ 4496 ਨਵੇਂ ਮਾਮਲੇ ਸਾਹਮਣੇ ਆਏ । ਜਿਸ ਤੋਂ ਬਾਅਦ ਰਾਜ ਵਿੱਚ ਕੁੱਲ ਪੀੜਤਾਂ ਦੀ ਗਿਣਤੀ 1,51,820 ਮਾਮਲੇ ਹੈ।
The post ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ‘ਚ 32 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 606 ਲੋਕਾਂ ਦੀ ਮੌਤ appeared first on Daily Post Punjabi.
source https://dailypost.in/news/national/india-highest-single-day-spike-2/