ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ 4 ਅੱਤਵਾਦੀ ਢੇਰ, ਆਪਰੇਸ਼ਨ ਜਾਰੀ

Four terrorists killed: ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਅਮਸੀਪੋਰਾ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ । ਅੱਤਵਾਦੀਆਂ ਨਾਲ ਮੁਕਾਬਲੇ ਦੇ ਮੱਦੇਨਜ਼ਰ ਸਥਾਨਕ ਲੋਕਾਂ ਨੂੰ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਬੰਦ ਕਰ ਕੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ ।

Four terrorists killed
Four terrorists killed

ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲੀ, ਤਾਂ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ । ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰ ਕਰ ਤਿੰਨਾਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

Four terrorists killed
Four terrorists killed

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਸੀ । ਕਸ਼ਮੀਰ ਘਾਟੀ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਉਸ ਸਮੇਂ ਵੇਖੀ ਗਈ ਹੈ ਜਦੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਹਨ ।

Four terrorists killed

ਦੱਸ ਦੇਈਏ ਕਿ ਕਸ਼ਮੀਰ ਘਾਟੀ ਤੋਂ ਅੱਤਵਾਦ ਨੂੰ ਮਿਟਾਉਣ ਲਈ ਸੁਰੱਖਿਆ ਬਲ ਲਗਾਤਾਰ ਅਭਿਆਨ ਚਲਾ ਰਹੇ ਹਨ । ਜ਼ਿਕਰਯੋਗ ਹੈ ਕਿ ਸੁਰੱਖਿਆ ਬਲਾਂ ਨੇ ਕਸ਼ਮੀਰ ਘਾਟੀ ਵਿੱਚ ਅੱਤਵਾਦੀ ਸੰਗਠਨਾਂ ਦੇ ਕਮਾਂਡਰਾਂ ਨੂੰ ਢੇਰ ਕਰਨ ਅਤੇ ਦਹਿਸ਼ਤ ਦੀ ਕਮਰ ਤੋੜਨ ਵਿੱਚ ਵੀ ਸਫਲਤਾ ਹਾਸਿਲ ਕੀਤੀ ਹੈ । ਇਸ ਸਾਲ ਹੁਣ ਤੱਕ ਕਸ਼ਮੀਰ ਘਾਟੀ ਵਿੱਚ 136 ਅੱਤਵਾਦੀ ਮਾਰੇ ਜਾ ਚੁੱਕੇ ਹਨ ।

The post ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ 4 ਅੱਤਵਾਦੀ ਢੇਰ, ਆਪਰੇਸ਼ਨ ਜਾਰੀ appeared first on Daily Post Punjabi.



Previous Post Next Post

Contact Form