ਭਾਰਤ ‘ਚ ਬੇਕਾਬੂ ਹੋਇਆ ਕੋਰੋਨਾ, ਇੱਕ ਦਿਨ ‘ਚ 57 ਹਜ਼ਾਰ ਨਵੇਂ ਮਾਮਲੇ, 764 ਮੌਤਾਂ

India reports 57117 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ ।  ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਨੇੜੇ ਪਹੁੰਚ ਗਈ ਹੈ । ਦੇਸ਼ ਵਿੱਚ ਪਹਿਲੀ ਵਾਰ  ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 57 ਹਜ਼ਾਰ 117 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 764 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16 ਲੱਖ 95 ਹਜ਼ਾਰ 988 ਹੋ ਗਈ ਹੈ । ਇਨ੍ਹਾਂ ਵਿਚੋਂ 5 ਲੱਖ 65 ਹਜ਼ਾਰ 103 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 36 ਹਜ਼ਾਰ 511 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 10 ਲੱਖ 94 ਹਜ਼ਾਰ 374 ਵਿਅਕਤੀ ਠੀਕ ਵੀ ਹੋਏ ਹਨ।

India reports 57117 cases
India reports 57117 cases

ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 31 ਜੁਲਾਈ ਨੂੰ 5,25,689 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 1,93,58,659 ਲੋਕਾਂ ਦਾ ਟੈਸਟ ਕੀਤਾ ਗਿਆ ਹੈ।

India reports 57117 cases
India reports 57117 cases

ਦੱਸ ਦੇਈਏ ਕਿ ਜੁਲਾਈ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਵੇਖਿਆ ਗਿਆ ਹੈ। 1 ਜੁਲਾਈ ਤੋਂ 31 ਜੁਲਾਈ ਦੇ ਵਿਚਕਾਰ ਕੁੱਲ ਲਾਗਾਂ ਦੇ 64 ਪ੍ਰਤੀਸ਼ਤ ਮਾਮਲੇ ਸ਼ਾਮਿਲ ਹਨ, ਜਦੋਂ ਕਿ ਇਸ ਸਮੇਂ ਦੌਰਾਨ ਹੋਈਆਂ ਮੌਤਾਂ ਦਾ 54 ਪ੍ਰਤੀਸ਼ਤ ਹੈ। ਇਕੱਲੇ ਜੁਲਾਈ ਮਹੀਨੇ ਵਿੱਚ 10,80,232 ਮਾਮਲੇ ਦਰਜ ਹੋਏ ਹਨ ਜੋ ਕੁੱਲ ਮਾਮਲਿਆਂ ਦਾ 63.69 ਪ੍ਰਤੀਸ਼ਤ ਹੈ, ਜਦੋਂ ਕਿ ਇਸ ਮਹੀਨੇ ਵਿਚ 19,618 ਵਿਅਕਤੀਆਂ ਦੀ ਮੌਤ ਹੋਈ ਹੈ, ਜੋ ਕੁੱਲ ਮ੍ਰਿਤਕਾਂ ਦਾ ਪ੍ਰਤੀਸ਼ਤ ਹੈ।

India reports 57117 cases

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਲਾਗ ਦੀ ਸੰਖਿਆ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਭਾਰਤ ਹੈ। ਪਰ ਜੇ ਅਸੀਂ ਪ੍ਰਤੀ 10 ਲੱਖ ਦੀ ਆਬਾਦੀ ਵਾਲੇ ਸੰਕਰਮਿਤ ਮਾਮਲਿਆਂ ਅਤੇ ਮੌਤ ਦਰ ਬਾਰੇ ਗੱਲ ਕਰੀਏ ਤਾਂ ਭਾਰਤ ਦੂਜੇ ਦੇਸ਼ਾਂ ਨਾਲੋਂ ਬਹੁਤ ਵਧੀਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (4,705,847), ਬ੍ਰਾਜ਼ੀਲ (2,666,298) ਵਿੱਚ ਹਨ । ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਵਾਧੇ ਦੀ ਰਫਤਾਰ ਵੀ ਵਿਸ਼ਵ ਵਿੱਚ ਤੀਜੇ ਨੰਬਰ ‘ਤੇ ਹੈ।

The post ਭਾਰਤ ‘ਚ ਬੇਕਾਬੂ ਹੋਇਆ ਕੋਰੋਨਾ, ਇੱਕ ਦਿਨ ‘ਚ 57 ਹਜ਼ਾਰ ਨਵੇਂ ਮਾਮਲੇ, 764 ਮੌਤਾਂ appeared first on Daily Post Punjabi.



source https://dailypost.in/news/national/india-reports-57117-cases/
Previous Post Next Post

Contact Form