ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਰੈਪਿਡ ਐਂਟੀਜੇਨ ਟੈਸਟਿੰਗ, ਪਲਾਜ਼ਮਾ ਬੈਂਕ ਨੂੰ ਵੀ ਮਿਲੀ ਮਨਜ਼ੂਰੀ

rapid antigen testing: ਪੰਜਾਬ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜੇਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ, ਆਈਸੀਐਮਆਰ ਦੇ ਇੱਕ ਅਜ਼ਮਾਇਸ਼ ਪ੍ਰਾਜੈਕਟ ਦੇ ਤੌਰ ਤੇ, ਪਹਿਲਾਂ ਹੀ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤਾ ਜਾ ਰਿਹਾ ਹੈ। ਰਾਜ ‘ਚ ਕੋਵਿਡ ਦੀ ਸਥਿਤੀ ਬਾਰੇ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਉਜ਼ਨ ਦਵਾਈ ਦੀ ਸਾਬਕਾ ਮੁਖੀ ਡਾ ਨੀਲਿਮਾ ਮਰਵਾਹਾ ਦੀ ਨਿਗਰਾਨੀ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਡਾ ਮਰਵਾਹਾ ਪਹਿਲਾਂ ਹੀ ਇਸ ਪ੍ਰਕਿਰਿਆ ‘ਚ ਸ਼ਾਮਿਲ ਨੇ ਅਤੇ ਪਲਾਜ਼ਮਾ ਥੈਰੇਪੀ ਦੇ ਟ੍ਰਾਇਲ ਤੋਂ ਜਾਣੂ ਕਰਵਾ ਰਹੇ ਹਨ।

rapid antigen testing
rapid antigen testing

ਪਲਾਜ਼ਮਾ ਬੈਂਕ ਗੰਭੀਰ ਰੂਪ ਨਾਲ ਬਿਮਾਰ ਮਰੀਜ਼ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਸਪਲਾਈ ਦੇ ਤਿਆਰ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕੋਰੋਨਾ ਵਾਇਰਸ ਤੋਂ ਠੀਕ ਹੋਏ ਲੋਕਾਂ ਦੇ ਪਲਾਜ਼ਮੇ ਤੋਂ ਮਰੀਜ਼ਾਂ ਦਾ ਵੱਡੇ ਪੈਮਾਨੇ ‘ਤੇ ਇਲਾਜ਼ ਕੀਤਾ ਜਾ ਸਕੇਗਾ। ਰਾਜ ‘ਚ ਸੁਰੱਖਿਆ ਨਿਯਮਾਂ ਦੀ ਵੱਧ ਰਹੀ ਉਲੰਘਣਾ, ਜੋ ਕਿ ਬਹੁਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੁਆਰਾ ਕੀਤੇ ਗਏ ਹਨ, ‘ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨੂੰ ਇੱਕ ਪੱਤਰ ਲਿਖਣਗੇ ਅਤੇ ਉਨ੍ਹਾਂ ਨੂੰ ਵੱਡੇ-ਵੱਡੇ ਜਲਸੇ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਨਗੇ। ਇਸ ਸਮੇਂ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਨੇ ਰਾਜਨੀਤਿਕ ਪਾਰਟੀਆਂ ਦੇ ਕੁੱਝ ਲੋਕਾਂ ਦੇ ਖਿਲਾਫ ਕੋਵਿਡ ਤੋਂ ਬਚਾਅ ਲਈ ਨਿਰਧਾਰਤ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦਾ ਵਿਭਾਗ ਵੀ ਇਸ ਤਰ੍ਹਾਂ ਦੇ ਕੰਮ ਨਾ ਕਰਨ ਲਈ ਸਾਰੀਆਂ ਧਿਰਾਂ ਨੂੰ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।

The post ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਰੈਪਿਡ ਐਂਟੀਜੇਨ ਟੈਸਟਿੰਗ, ਪਲਾਜ਼ਮਾ ਬੈਂਕ ਨੂੰ ਵੀ ਮਿਲੀ ਮਨਜ਼ੂਰੀ appeared first on Daily Post Punjabi.



source https://dailypost.in/news/punjab/congress-party-punjab/rapid-antigen-testing/
Previous Post Next Post

Contact Form