ਸਿੱਖਿਆ ਵਿਭਾਗ ਵਲੋਂ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਜਾਣ ਤੋਂ ਕੀਤਾ ਗਿਆ ਇਨਕਾਰ

Education department refuses : ਕੋਰੋਨਾ ਵਾਇਰਸ ਕਾਰਨ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਇਸ ਦੇ ਨਾਲ ਹੀ ਇਹ ਅਫਵਾਹਾਂ ਵੀ ਉਡ ਰਹੀਆਂ ਹਨ ਕਿ ਜਮਾਤਾਂ ਦੇ ਸਿਲੇਬਸ ਨੂੰ ਘੱਟ ਕੀਤਾ ਜਾ ਸਕਦਾ ਹੈ। ਪਰ ਪੰਜਾਬ ਸਰਕਾਰ ਵਲੋਂ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਇਨਕਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨੌਵੀਂ ਤੋਂ ਬਾਰਵੀਂ ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜਾਇਆ ਜਾਣ ਵਾਲਾ ਸਿਲੇਬਸ ਘੱਟ ਕਰਕੇ ਬੋਰਡ ਦੀ ਵੈੱਬਸਾਈਟ ਉੱਪਰ ਪਾਇਆ ਗਿਆ ਸੀ ਜਿਸਦਾ ਨੋਟਿਸ ਲੈਂਦਿਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਮਾਮਲਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਉਣ ਨਾਲ ਬੋਰਡ ਵੱਲੋਂ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ। ਇਹ ਸਿਲੇਬਸ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਹੀ ਬੋਰਡ ਦੀ ਵੈਬਸਾਇਟ ’ਤੇ ਅਪਲੋਡ ਕਰ ਦਿੱਤਾ ਗਿਆ ਜੋ ਕਿ ਇੱਕ ਗੰਭੀਰ ਗਲਤੀ ਹੈ। ਬੁਲਾਰੇ ਅਨੁਸਾਰ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ।

Education department refuses
Education department refuses

ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੁਲੜੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਸਿਲੇਬਸ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮੇਟੀ ਵੱਲੋਂ ਪੂਰੀ ਤਰ੍ਹਾਂ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਸਿਫਾਰਸ਼ਾਂ ਸਰਕਾਰ ਨੂੰ ਭੇਜੀਆਂ ਜਾਣਗੀਆਂ ਅਤੇ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ ਹੀ ਸਿਲੇਬਸ ਵਿਚ ਤਬਦੀਲੀਆਂ ਕੀਤੀਆਂ ਜਾਣਗੀਆਂ।

The post ਸਿੱਖਿਆ ਵਿਭਾਗ ਵਲੋਂ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਜਾਣ ਤੋਂ ਕੀਤਾ ਗਿਆ ਇਨਕਾਰ appeared first on Daily Post Punjabi.



source https://dailypost.in/current-punjabi-news/education-department-refuses/
Previous Post Next Post

Contact Form