Diesel prices continue to rise: ਨਵੀਂ ਦਿੱਲੀ: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀ ਨਰਮੀ ਦੇ ਬਾਵਜੂਦ ਘਰੇਲੂ ਬਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਵਿੱਚ ਸ਼ਨੀਵਾਰ ਯਾਨੀ ਕਿ 18 ਜੁਲਾਈ ਨੂੰ ਜਿੱਥੇ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ, ਉੱਥੇ ਹੀ ਡੀਜ਼ਲ 17 ਪੈਸੇ ਮਹਿੰਗਾ ਹੋ ਕੇ 81.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਹਰ ਸਮੇਂ ਦੇ ਰਿਕਾਰਡ ਪੱਧਰ ‘ਤੇ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਜਿਨ੍ਹਾਂ ਦੇ ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ ।
ਉੱਥੇ ਹੀ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ। ਇਸ ਅਮਮੇਲ ਵਿੱਚ ਵਪਾਰੀਆਂ ਦਾ ਕਹਿਣਾ ਹੈ ਕਿ ਮਾਲ ਦੀ ਢੁਆਈ ਵਧਣ ਨਾਲ ਫਲਾਂ ਅਤੇ ਸਬਜ਼ੀਆਂ ਦੀ ਕੀਮਤ ਵਿੱਚ ਉਛਾਲ ਆਉਣਾ ਤੈਅ ਹੈ। ਇਸ ਦੇ ਨਾਲ ਹੀ ਐਫਐਮਸੀਜੀ ਸਮਾਨ ਯਾਨੀ ਰੋਜ਼ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਵੱਧ ਸਕਦੀਆਂ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਮਾਲ ਢੁਆਈ ਵਿੱਚ ਵਾਧੇ ਦਾ ਪ੍ਰਭਾਵ ਸਾਰੇ ਦੇਸ਼ ਵਿੱਚ ਦਿਖਾਈ ਦੇਵੇਗਾ। ਇਸ ਨਾਲ ਐਫਐਮਸੀਜੀ ਕੰਪਨੀਆਂ ‘ਤੇ ਦਬਾਅ ਵਧੇਗਾ ਅਤੇ ਉਹ ਕੀਮਤਾਂ ਵਧਾਉਣ ਲਈ ਮਜਬੂਰ ਹੋਣਗੇ।

ਦਰਅਸਲ, ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਆਵਾਜਾਈ ਦਾ ਹਿੱਸਾ ਦੂਜੀਆਂ ਚੀਜ਼ਾਂ ਦੇ ਮੁਕਾਬਲੇ ਵਧੇਰੇ ਹੈ। ਜਿਸ ਵਿੱਚ ਵੱਖ-ਵੱਖ ਕਿਸਾਨਾਂ ਕੋਲ ਫਲ ਅਤੇ ਸਬਜ਼ੀਆਂ ਦੀ ਘੱਟ ਮਾਤਰਾ ਹੁੰਦੀ ਹੈ। ਉਨ੍ਹਾਂ ਨੂੰ ਆਪਣੇ ਉਤਪਾਦਾਂ ਨੂੰ ਮਾਰਕੀਟ ਵਿੱਚ ਪਹੁੰਚਾਉਣ ਲਈ ਵੱਡੀਆਂ ਕੰਪਨੀਆਂ ਦੇ ਮੁਕਾਬਲੇ ਵੱਧ ਖਰਚ ਕਰਨਾ ਪੈਂਦਾ ਹੈ। ਦੱਸ ਦੇਈਏ ਕਿ ਫਲਾਂ ਦੇ ਮਾਮਲੇ ਵਿੱਚ ਸਥਿਤੀ ਕੁਝ ਵੱਖਰੀ ਹੈ। ਫਲ ਵੱਖ-ਵੱਖ ਰਾਜਾਂ ਤੋਂ ਦਿੱਲੀ ਲਿਆਂਦੇ ਜਾਂਦੇ ਹਨ । ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਵਿੱਚ ਵੰਡਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮਾਲ-ਢੁਆਈ ਵਧਣ ਨਾਲ ਫਲਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ ।
The post ਵਧੇਗੀ ਆਮ ਆਦਮੀ ਦੀ ਟੈਨਸ਼ਨ, ਡੀਜ਼ਲ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ ਜਾਰੀ, ਫਲ-ਸਬਜ਼ੀਆਂ ਹੋਰ ਹੋ ਸਕਦੇ ਹਨ ਮਹਿੰਗੇ ! appeared first on Daily Post Punjabi.