dilpreet dhillon new song: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ ਜ਼ਿੰਗਦੀ ਕਾਫੀ ਜਿਆਦਾ ਉਲਜੀ ਹੋਈ ਹੈ ਇਸ ਗੱਲ ਤੋਂ ਤਾ ਸਾਰੇ ਵਾਕਿਫ ਹਨ। ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦੇ ਹੋਏ ਇਕ ਵੀਡੀਓ ਸਾਂਝੀ ਕੀਤੀ ਹੈ ‘ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਟਾਈਮ ਬਹੁਤ ਕੁਝ ਸਿਖਾਉਂਦਾ ਹੈ ਬੰਦੇ ਨੂੰ, ਮੈਂ ਸਭ ਦਾ ਦਿਲੋਂ ਧੰਨਵਾਦ ਕਰਦਾ ਹਾ ਜੋ ਸਹਾਰਾ ਬਣੇ ਰਹੇ ਅਤੇ ਇਸ ਟਾਈਮ ‘ਚੋਂ ਮੈਨੂੰ ਕੱਢਿਆ’
ਤੁਹਾਨੂੰ ਦੱਸ ਦਈਏ ਦਿਲਪ੍ਰੀਤ ਢਿੱਲੋਂ ਬੈਕ ਟਾਈਟਲ ਦੇ ਨਾਲ ਉਹ ਨਵਾਂ ਗੀਤ ਲੈ ਕੇ ਆ ਰਹੇ ਹਨ। ਵੀਡੀਓ ‘ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਮਸਲੇ ਨੂੰ ਵੀ ਪੇਸ਼ ਕੀਤਾ ਗਿਆ ਹੈ। ਵੀਡੀਓ ਵਿਚ ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖਤਰ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਦਿਤਾ ਹੈ।

Agam Mann & Azeem Mann ਨੇ ਇਸ ਗੀਤ ਦੀ ਵੀਡੀਓ ਨੂੰ ਤਿਆਰ ਕੀਤਾ ਹੈ। ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਇਸ ਵੀਡੀਓ ਨੂੰ ਰਿਲੀਜ਼ ਕਰ ਦਿਤਾ ਗਿਆ ਹੈ। ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।
The post ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦਿਆਂ ਸ਼ੇਅਰ ਕੀਤੀ ਇਹ ਵੀਡੀਓ appeared first on Daily Post Punjabi.
source https://dailypost.in/news/entertainment/dilpreet-dhillon-new-song-2/