ਮੁੰਬਈ ‘ਚ ਭਾਰੀ ਬਾਰਿਸ਼ ਦਾ ਅਨੁਮਾਨ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Mumbai Heavy Rain Alert: ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਸ਼ਾਮ ਨੂੰ ਮੁੰਬਈ, ਰਤਨਗਿਰੀ ਅਤੇ ਰਾਏਗੜ ਵਿੱਚ ਅਗਲੇ 24 ਘੰਟਿਆਂ ਲਈ ਰੈਡ ਅਲਰਟ ਜਾਰੀ ਕੀਤਾ ਹੈ ਅਤੇ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਸ਼ਨੀਵਾਰ ਨੂੰ ਪਾਲਘਰ, ਮੁੰਬਈ, ਠਾਣੇ ਅਤੇ ਰਾਏਗੜ ਵਿੱਚ ਕਈ ਥਾਵਾਂ ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ । ਭਾਰਤ ਦੇ ਮੌਸਮ ਵਿਭਾਗ ਦੇ ਡਿਪਟੀ ਡਾਇਰੈਕਟਰ ਜਨਰਲ (ਡੀਡੀਜੀ), ਮੁੰਬਈ ਨੇ ਕਿਹਾ, ‘ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਇੱਕ ਘੰਟੇ ਤੋਂ ਬਾਰਿਸ਼ ਹੋ ਰਹੀ ਹੈ। ਰਾਡਾਰ / ਸੈਟੇਲਾਈਟ ਦੀਆਂ ਤਸਵੀਰਾਂ ਬੱਦਲਵਾਈ ਵਾਲੇ ਪੱਛਮੀ ਤੱਟ, ਸਰਗਰਮ ਮੌਨਸੂਨ ਨੂੰ ਦਰਸਾਉਂਦੀਆਂ ਹਨ। ਜਿਸ ਕਾਰਨ ਅੱਜ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।

Mumbai Heavy Rain Alert
Mumbai Heavy Rain Alert

ਇਸ ਤੋਂ ਪਹਿਲਾਂ ਵਿਭਾਗ ਨੇ ਸ਼ਨੀਵਾਰ ਨੂੰ ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ । ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਸ਼ੁੱਕਰਵਾਰ ਦੇਰ ਰਾਤ ਦੱਸਿਆ ਕਿ ਮੁੰਬਈ, ਰਾਏਗੜ ਅਤੇ ਰਤਨਾਗਿਰੀ ਲਈ ਅਗਲੇ 24 ਘੰਟਿਆਂ ਲਈ ਯਾਨੀ 3 ਤੋਂ 4 ਜੁਲਾਈ ਦੇ ਵਿਚਕਾਰ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੁਝ ਥਾਵਾਂ ‘ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

Mumbai Heavy Rain Alert

ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਪਾਲਘਰ, ਮੁੰਬਈ, ਠਾਣੇ ਅਤੇ ਰਾਏਗੜ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ । ਕੁਝ ਥਾਵਾਂ ‘ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁੰਬਈ ਦੇ ਸੀਨੀਅਰ ਡਾਇਰੈਕਟਰ ਸ਼ੁਭਾਂਗੀ ਭਾਟੇ ਨੇ ਵੀਰਵਾਰ ਨੂੰ ਕਿਹਾ ਸੀ ਕਿ ਰਤਨਗਿਰੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਰਾਏਗੜ ਵਿੱਚ ਅਤਿ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।

The post ਮੁੰਬਈ ‘ਚ ਭਾਰੀ ਬਾਰਿਸ਼ ਦਾ ਅਨੁਮਾਨ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ appeared first on Daily Post Punjabi.



Previous Post Next Post

Contact Form