Action will be taken : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੁਬਾਰਾ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਹਦਾਇਤ ਦਿੱਤੀ ਹੈ ਕਿ ਪੰਜਾਬ ਸਰਕਾਰ ਵਲੋਂ ਸਾਈਨ ਬੋਰਡ, ਨਾਮ-ਪੱਟੀਆਂ, ਮੀਲ ਪੱਥਰ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਸਾਰੇ ਨਿਯਮਾਂ ਦੀ ਸਖਤਾਈ ਨਾਲ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਇਹ ਅਹਿਮ ਫੈਸਲਾ ਲਿਆ ਗਿਆ ਸੀ। ਜਿਸ ਮੁਤਾਬਕ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ , ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ , ਬੋਰਡ , ਨਿਗਮ , ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ ਲਿਖਣ ਸਮੇਂ ਸਭ ਤੋਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਦਾ ਇਸਤੇਮਾਲ ਕੀਤਾ ਜਾਵੇ।
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਇਸ ਸਬੰਧ ਵਿਚ ਸਮੇਂ ਸਮੇਂ ਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ / ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ, ਨਾਮ ਪੱਟੀ, ਮੀਲ ਪੱਥਰ ਦੇ ਸ਼ਬਦ ਜੋੜ ਸਹੀ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ pblanguages@hotmail.com ‘ਤੇ ਸੂਚਿਤ ਕਰ ਸਕਦਾ ਹੈ।
The post ਤ੍ਰਿਪਤ ਬਾਜਵਾ : ਸਰਕਾਰੀ ਦਫਤਰਾਂ , ਸਾਈਨ ਬੋਰਡ ‘ਤੇ ਗੁਰਮੁਖੀ ਲਿਪੀ ਦਾ ਇਸਤੇਮਾਲ ਨਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਰਵਾਈ appeared first on Daily Post Punjabi.
source https://dailypost.in/current-punjabi-news/action-will-be-taken/