ਬਾਬਾ ਅਮਰਨਾਥ ਦੇ ਦਰਸ਼ਨ ਕਰਨ ਪਹੁੰਚੇ ਰਾਜਨਾਥ ਸਿੰਘ, ਸੁਰੱਖਿਆ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

Defence Minister Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ । ਅੱਜ ਰਾਜਨਾਥ ਸਿੰਘ ਅਮਰਨਾਥ ਯਾਤਰਾ ‘ਤੇ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਇਸਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ । ਰਾਜਨਾਥ ਸਿੰਘ ਦੇ ਨਾਲ ਸੀਡੀਐਸ ਬਿਪਿਨ ਰਾਵਤ ਅਤੇ ਆਰਮੀ ਚੀਫ ਨਰਵਾਨ ਵੀ ਮੌਜੂਦ ਰਹੇ । ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਜਨਾਥ ਸਿੰਘ ਲੱਦਾਖ ਪਹੁੰਚੇ ਸਨ ।

Defence Minister Rajnath Singh
Defence Minister Rajnath Singh

ਲੱਦਾਖ ਵਿੱਚ ਰਾਜਨਾਥ ਸਿੰਘ ਨੇ ਚੀਨ ਨੂੰ ਅਸਿੱਧੇ ਤੌਰ ‘ਤੇ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਕੋਈ ਵੀ ਭਾਰਤ ਦੀ ਇੱਕ ਇੰਚ ਜ਼ਮੀਨ ਨਹੀਂ ਲੈ ਸਕਦਾ । LAC ‘ਤਰੇ ਪਹੁੰਚ ਕੇ ਰਾਜਨਾਥ ਸਿੰਘ ਨੇ ਜਵਾਨਾਂ ਦਾ ਹੌਂਸਲਾ ਵਧਾਇਆ । ਰਾਜਨਾਥ ਸਿੰਘ ਨੇ ਕਿਹਾ ਕਿ ਸਾਨੂੰ ਭਾਰਤੀ ਫੌਜ ‘ਤੇ ਮਾਣ ਹੈ ।

Defence Minister Rajnath Singh
Defence Minister Rajnath Singh

ਲੱਦਾਖ ਵਿੱਚ ਜਵਾਨਾਂ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿਸ ਨੇ ਪੂਰੀ ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ । ਅਸੀਂ ਕਦੇ ਕਿਸੇ ਦੇਸ਼ ‘ਤੇ ਹਮਲਾ ਨਹੀਂ ਕੀਤਾ ਅਤੇ ਨਾ ਹੀ ਅਸੀਂ ਕਿਸੇ ਦੇਸ਼ ਦੀ ਧਰਤੀ ‘ਤੇ ਕਬਜ਼ਾ ਕੀਤਾ ਹੈ । ਭਾਰਤ ਨੇ ਵਸੁਧੈਵ ਕੁਟੰਬਕਮ ਦਾ ਸੰਦੇਸ਼ ਦਿੱਤਾ ਹੈ ।

Defence Minister Rajnath Singh

ਇਸ ਤੋਂ ਇਲਾਵਾ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਬੇਚੈਨੀ ਨਹੀਂ ਚਾਹੁੰਦੇ, ਅਸੀਂ ਸ਼ਾਂਤੀ ਚਾਹੁੰਦੇ ਹਾਂ । ਸਾਡਾ ਚਰਿੱਤਰ ਰਿਹਾ ਹੈ ਕਿ ਅਸੀਂ ਕਦੇ ਕਿਸੇ ਦੇਸ਼ ਦੀ ਸਵੈ-ਮਾਣ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਜੇ ਭਾਰਤ ਦੀ ਸਵੈ-ਮਾਣ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਇਸ ਦਾ ਢੁਕਵਾਂ ਜਵਾਬ ਦੇਵਾਂਗੇ।

The post ਬਾਬਾ ਅਮਰਨਾਥ ਦੇ ਦਰਸ਼ਨ ਕਰਨ ਪਹੁੰਚੇ ਰਾਜਨਾਥ ਸਿੰਘ, ਸੁਰੱਖਿਆ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ appeared first on Daily Post Punjabi.



Previous Post Next Post

Contact Form