Two more deaths in Punjab : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਫਿਰ ਸੂਬੇ ’ਚ ਕੋਰੋਨਾ ਕਾਰਨ ਦੋ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਅੱਜ ਜਿਥੇ ਸੰਗਰੂਰ ਵਿਚ ਕੋਰੋਨਾ ਨਾਲ ਇਕ ਮੌਤ ਹੋਈ, ਉਥੇ ਹੀ ਜਲੰਧਰ ਦੇ ਹਸਪਤਾਲ ਵਿਚ ਇਕ ਹੋਰ ਵਿਅਕਤੀ ਨੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਬਾਕ ਸੰਗਰੂਰ ਵਿਚ ਇਕ 59 ਸਾਲਾ ਵਿਅਕਤੀ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਹੁਣ ਸੰਗਰੂਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ।
ਉਥੇ ਹੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਕ 54 ਸਾਲਾ ਵਿਅਕਤੀ ਅਸ਼ੋਕ ਕੁਮਾਰ ਜੋਕਿ ਜਵਾਲਾ ਸਿੰਘ ਨਗਰ, ਨੇੜੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ, ਨੇ ਵੀ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਸੁਲਤਾਨਪੁਰ ਲੋਧੀ ਦੇ ਐਸਐਮਓ ਡਾ. ਅਨਿਲ ਮਨਚੰਦਾ ਨੇ ਦੱਸਿਆ ਕਿ ਉਕਤ ਵਿਅਕਤੀ ਕਿਡਨੀ ਦੀ ਬੀਮਾਰੀ ਤੋਂ ਪੀੜਤ ਸੀ। ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦਾ ਡਾਇਲੈਸਸ ਕੀਤਾ ਜਾਂਦਾ ਸੀ। ਉਸ ਦੇ ਕੋਰੋਨਾ ਜਾਂਚ ਦੇ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਕੱਲ੍ਹ ਹੀ ਪਾਜ਼ੀਟਿਵ ਆਈ ਸੀ।
ਪਰ ਅੱਜ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ. ਦੱਸਣਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਚ ਕੋਰੋਨਾ ਕਾਰਨ ਹੋਣ ਵਾਲੀ ਇਹ ਪਹਿਲੀ ਮੌਤ ਹੈ। ਹੁਣ ਉਕਤ ਵਿਅਕਤੀ ਦੇ ਰਿਹਾਇਸ਼ੀ ਇਲਾਕੇ ਨੂੰ ਸਿਹਤ ਵਿਭਾਗ ਵੱਲੋਂ ਸੀਲ ਕਰਕੇ ਉਸ ਦੇ ਸੰਪਰਕਵਿਚ ਆਉਣ ਵਾਲੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਕ ਹੋਰ ਮੌਤ ਵੀ ਹੋਈ ਹੈ, ਜਿਸ ਦੇ ਕੋਰੋਨਾ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
The post ਪੰਜਾਬ ’ਚ Corona ਨੇ ਲਈ 2 ਹੋਰ ਲੋਕਾਂ ਦੀ ਜਾਨ appeared first on Daily Post Punjabi.
source https://dailypost.in/breaking/two-more-deaths-in-punjab-2/