Tript Bajwa wife and son: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ । ਜਿੱਥੇ ਆਮ ਵਿਅਕਤੀ ਇਸ ਦੀ ਲਪੇਟ ਵਿਚ ਆ ਰਹੇ ਹਨ ਉਥੇ ਵੱਡੀਆਂ-ਵੱਡੀਆਂ ਸ਼ਖਸੀਅਤਾਂ ਵੀ ਇਸ ਖਤਰਨਾਕ ਵਾਇਰਸ ਤੋਂ ਆਪਣੇ ਆਪ ਨੂੰ ਬਚਾ ਨਹੀਂ ਪਾ ਰਹੀਆਂ । ਬੀਤੇ ਦਿਨ ਜਿੱਥੇ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਦੀ ਬਾਜਵਾ ਦੀ ਪਿਛਲੇ ਦਿਨੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ, ਉੱਥੇ ਹੀ ਹੁਣ ਉਨ੍ਹਾਂ ਦੇ ਬੇਟੇ ਰਵੀਨੰਦਨ ਸਿੰਘ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਗੁਰਦਸਪੂਰ ਦੇ ਚੈਅਰਮੈਨ ਹਨ ਦੀ ਅਤੇ ਮੰਤਰੀ ਦੀ ਪਤਨੀ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉੁਨ੍ਹਾਂ ਦੇ ਟੈਸਟ ਕੀਤੇ ਗਏ ਅਤੇ ਸਾਰਾ ਕੁੱਝ ਠੀਕ ਪਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਬਾਜਵਾ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
The post ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬੇਟਾ ਤੇ ਪਤਨੀ ਵੀ ਨਿਕਲੇ Corona ਪਾਜ਼ੀਟਿਵ appeared first on Daily Post Punjabi.
source https://dailypost.in/news/punjab/tript-bajwa-wife-and-son/