ਪੁਲਵਾਮਾ ‘ਚ CRPF ਦੇ ਕਾਫ਼ਿਲੇ ‘ਤੇ ਹਮਲਾ, IED ਬਲਾਸਟ ਤੇ ਫਾਇਰਿੰਗ ਕਰ ਬਣਾਇਆ ਨਿਸ਼ਾਨਾ

CRPF trooper injured: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। CRPF ਦੇ ਗਸ਼ਤੀ ਦਲ ਨੂੰ IED ਬਲਾਸਟ ਰਾਹੀਂ ਨਿਸ਼ਾਨਾ ਬਣਾਇਆ ਗਿਆ ਹੈ। ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਗਸ਼ਤ ‘ਤੇ ਗੋਲੀਆਂ ਚਲਾ ਦਿੱਤੀਆਂ । ਹਾਲਾਂਕਿ, ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਇਸ ਹਮਲੇ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਹੈ । ਹਮਲੇ ਤੋਂ ਬਾਅਦ ਪੂਰਾ ਇਲਾਕਾ ਘੇਰ ਲਿਆ ਗਿਆ ਹੈ।

CRPF trooper injured
CRPF trooper injured

ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਪੁਲਵਾਮਾ ਵਿੱਚ ਸਰਕੂਲਰ ਰੋਡ ‘ਤੇ ਗਸ਼ਤ ਕਰ ਰਹੇ ਸੁਰੱਖਿਆ ਬਲਾਂ ‘ਤੇ ਹਮਲਾ ਕੀਤਾ । ਅੱਤਵਾਦੀਆਂ ਨੇ ਪਹਿਲਾਂ IED ਧਮਾਕੇ ਰਾਹੀਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਫਾਇਰਿੰਗ ਸ਼ੁਰੂ ਕਰ ਦਿੱਤੀ । ਚੰਗੀ ਗੱਲ ਇਹ ਹੈ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

CRPF trooper injured

ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਦੀ ਕਾਰਵਾਈ ਨਾਲ ਅੱਤਵਾਦੀ ਬੌਖਲਾਏ ਹੋਏ ਹਨ । ਇਸ ਲਈ ਉਹ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਸਥਾਨਕ ਪੁਲਿਸ ਅਤੇ ਸੁਰੱਖਿਆ ਬਲ ਅੱਤਵਾਦੀਆਂ ਖਿਲਾਫ ਮੁਹਿੰਮ ਚਲਾ ਰਹੇ ਹਨ। ਕਸ਼ਮੀਰ ਦੇ ਕਿਸੇ ਨਾ ਕਿਸੇ ਇਲਾਕੇ ਵਿੱਚ ਹਰ ਰੋਜ਼ ਅੱਤਵਾਦੀ ਮੁਕਾਬਲੇ ਹੋ ਰਹੇ ਹਨ। ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦਾ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ । ਇਸ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ।

The post ਪੁਲਵਾਮਾ ‘ਚ CRPF ਦੇ ਕਾਫ਼ਿਲੇ ‘ਤੇ ਹਮਲਾ, IED ਬਲਾਸਟ ਤੇ ਫਾਇਰਿੰਗ ਕਰ ਬਣਾਇਆ ਨਿਸ਼ਾਨਾ appeared first on Daily Post Punjabi.



Previous Post Next Post

Contact Form