ਜੰਮੂ-ਕਸ਼ਮੀਰ: LOC ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ

2 terrorists killed: ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸਰਹੱਦ ਪਾਰ ਅੱਤਵਾਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਤੋਂ ਬਾਜ ਨਹੀਂ ਆ ਰਹੇ ਹਨ । ਅਜਿਹਾ ਇੱਕ ਮਾਮਲਾ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ  ਸ਼ਨੀਵਾਰ ਨੂੰ ਸਾਹਮਣੇ ਆਇਆ, ਜਿੱਥੇ ਫੌਜ ਨੇ ਕੰਟਰੋਲ ਰੇਖਾ (LOC) ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ । ਇਸ ਸਬੰਧੀ ਰੱਖਿਆ ਬੁਲਾਰੇ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਫ਼ੌਜੀਆਂ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਨੌਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਦਿਖਾਈ ਦਿੱਤੀਆਂ ।

2 terrorists killed
2 terrorists killed

ਉਨ੍ਹਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਤੇਜ਼ੀ ਨਾਲ ਘਾਤ ਲਾ ਕੇ ਹਮਲਾ ਕੀਤਾ, ਜਿਸ ਵਿੱਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ । ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੌਕੇ ਤੋਂ 2 AK-47 ਰਾਈਫਲ ਅਤੇ ਮੁੱਠਭੇੜ ਵਿੱਚ ਵਰਤੀਆਂ ਜਾਣ ਵਾਲੀਆਂ ਸਮੱਗਰੀਆਂ ਜ਼ਬਤ ਕੀਤੀਆਂ ਗਈਆਂ ਹਨ ।

2 terrorists killed
2 terrorists killed

ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਵਿੱਚ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿੱਚ ਬੀਐਸਐਫ ਦੀਆਂ ਚੌਕੀਆਂ ਨੂੰ ਫਾਇਰਿੰਗ ਕੀਤੀ ਜਾ ਰਹੀ ਹੈ । ਬੀਐਸਐਫ ਦੇ ਜਵਾਨ ਵੀ ਪਾਕਿਸਤਾਨ ਦੀ ਗੋਲੀਬਾਰੀ ਦਾ ਢੁੱਕਵਾਂ ਜਵਾਬ ਦੇ ਰਹੇ ਹਨ। ਫਿਲਹਾਲ ਇਸ ਗੋਲੀਬਾਰੀ ਵਿੱਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।

2 terrorists killed

ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਸੁਰੱਖਿਆ ਬਲਾਂ ਨੂੰ ਅੱਤਵਾਦੀ ਘੁਸਪੈਠ ਦੀ ਖੁਫੀਆ ਜਾਣਕਾਰੀ ਮਿਲੀ ਸੀ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਅੱਤਵਾਦੀਆਂ ਨੂੰ ਘੁਸਪੈਠ ਕਰਦੇ ਦੇਖਿਆ । ਹਾਲਾਂਕਿ ਕੰਟਰੋਲ ਰੇਖਾ ‘ਤੇ ਤਾਇਨਾਤ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਸੀ ਤੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ ।

The post ਜੰਮੂ-ਕਸ਼ਮੀਰ: LOC ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ appeared first on Daily Post Punjabi.



Previous Post Next Post

Contact Form