ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀਆਂ 6 ਜੇਲ੍ਹਾਂ ਵਿਸ਼ੇਸ਼ ਜੇਲ੍ਹਾਂ ‘ਚ ਤਬਦੀਲ : ਰੰਧਾਵਾ

Six special jails set up: ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੈਦੀਆਂ ਲਈ 6 ਜੇਲ੍ਹਾਂ ਨੂੰ ਵਿਸ਼ੇਸ਼ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਜੇਲ੍ਹਾਂ ਨੂੰ ਕੋਵਿਡ ਦੇ ਮਰੀਜ਼ ਕੈਦੀਆਂ ਦੇ ਇਲਾਜ ਲਈ ਲੈਵਲ-1 ਕੋਵਿਡ ਕੇਅਰ ਸੈਂਟਰ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

Six special jails set up
Six special jails set up

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਹਿ ਮੁਹਿੰਮ ਤਹਿਤ ਜੇਲ੍ਹ ਵਿਭਾਗ ਨੇ ਵੀ ਪੂਰੀ ਕਮਰ ਕਸੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੇ ਜੇਲਾਂ ਨੂੰ ਨਵੇਂ ਕੈਦੀਆਂ ਲਈ ਏਕਾਂਤਵਾਸ ਜੇਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਬਰਨਾਲਾ ਤੇ ਪੱਟੀ ਜੇਲ੍ਹ ਨੂੰ ਏਕਾਂਤਵਾਸ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਸੀ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਬਠਿੰਡਾ, ਪਠਾਨਕੋਟ, ਲੁਧਿਆਣਾ ਤੇ ਮਹਿਲਾ ਜੇਲ੍ਹ ਲੁਧਿਆਣਾ ਨੂੰ ਵਿਸ਼ੇਸ਼ ਜੇਲਾਂ ਐਲਾਨਦਿਆਂ ਨਵੇਂ ਕੈਦੀਆਂ ਦੇ ਏਕਾਂਤਵਾਸ ਲਈ ਰਾਖਵਾਂ ਰੱਖ ਦਿੱਤਾ ਹੈ।

Six special jails set up
Six special jails set up

ਇਸ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਨੇ ਦੱਸਿਆ ਕਿ ਹਰ ਨਵੇਂ ਕੈਦੀ ਨੂੰ ਪਹਿਲਾ ਇਨ੍ਹਾਂ ਜੇਲਾਂ ਵਿੱਚ ਭੇਜਿਆ ਜਾਂਦਾ ਹੈ ਜਿੱਥੇ ਇਨ੍ਹਾਂ ਦੀ ਪੂਰੀ ਸਕਰੀਨਿੰਗ ਤੋਂ ਬਾਅਦ 14 ਦਿਨਾਂ ਦੇ ਏਕਾਂਤਵਾਸ ‘ਤੇ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਟੈਸਟਿੰਗ ਕਰਵਾਉਣ ਉਪਰੰਤ ਠੀਕ ਪਾਏ ਜਾਣ ਵਾਲੇ ਕੈਦੀਆਂ ਨੂੰ ਸੰਗਰੂਰ ਜੇਲ ਭੇਜਿਆ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਅਹਿਤਿਆਤ ਵਜੋਂ 14 ਦਿਨ ਹੋਰ ਏਕਾਂਤਵਾਸ ‘ਤੇ ਰੱਖਿਆ ਜਾਂਦਾ ਹੈ। ਇਸ ਉਪਰੰਤ ਠੀਕ ਕੈਦੀਆਂ ਨੂੰ ਬਾਕੀ ਜੇਲ੍ਹਾਂ ਵਿੱਚ ਸਮਰੱਥਾ ਅਨੁਸਾਰ ਸ਼ਿਫਟ ਕੀਤਾ ਜਾਂਦਾ ਹੈ।

Six special jails set up

ਇਸ ਤੋਂ ਅੱਗੇ ਜੇਲ੍ਹ ਮੰਤਰੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 25 ਜੇਲ੍ਹਾਂ ਵਿੱਚ ਇਸ ਵੇਲੇ 23,500 ਕੈਦੀਆਂ ਦੀ ਸਮਰੱਥਾ ਹੈ ਅਤੇ 17,000 ਕੈਦੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜੇਲ੍ਹਾਂ ਵਿੱਚ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਉਚ ਤਾਕਤੀ ਕਮੇਟੀ ਦੇ ਫੈਸਲੇ ਤੋਂ ਬਾਅਦ ਮਾਰਚ ਤੋਂ ਲੈ ਕੇ ਹੁਣ ਤੱਕ 11,500 ਕੈਦੀਆਂ ਨੂੰ ਪੈਰੋਲ ‘ਤੇ ਛੱਡਿਆ ਗਿਆ ਹੈ। ਪੰਜਾਬ ਸਰਕਾਰ ਨੇ ਚੰਗੇ ਆਚਰਣ ਵਾਲੇ ਕੈਦੀਆਂ ਲਈ ਬਣਾਏ ਐਕਟ ਵਿੱਚ ਸੋਧ ਕਰਕੇ ਵੱਧ ਤੋਂ ਵੱਧ ਪੈਰੋਲ ਦਾ ਸਮਾਂ ਵੀ 16 ਹਫਤੇ ਤੋਂ ਵਧਾ ਦਿੱਤਾ ਸੀ । ਉਨ੍ਹਾਂ ਕਿਹਾ ਕਿ 17,000 ਕੈਦੀਆਂ ਵਿੱਚੋਂ 9000 ਕੈਦੀਆਂ ਦਾ ਕੋਵਿਡ ਟੈਸਟ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 150 ਕੈਦੀ ਹੁਣ ਤੱਕ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਗੁਰਦਾਸਪੁਰ ਤੇ ਮਾਲੇਰਕੋਟਲਾ ਜੇਲ੍ਹਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ, ਜਿਨਾਂ ਨੂੰ ਜੇਲ੍ਹ ਵਿਭਾਗ ਨੇ ਲੈਵਲ-1 ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕੀਤਾ ਹੋਇਆ ਹੈ।

The post ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀਆਂ 6 ਜੇਲ੍ਹਾਂ ਵਿਸ਼ੇਸ਼ ਜੇਲ੍ਹਾਂ ‘ਚ ਤਬਦੀਲ : ਰੰਧਾਵਾ appeared first on Daily Post Punjabi.



source https://dailypost.in/news/punjab/malwa/six-special-jails-set-up/
Previous Post Next Post

Contact Form