ਦੇਸ਼ ‘ਚ ਭਿਆਨਕ ਰੂਪ ਧਾਰਨ ਕਰਦਾ ਜਾ ਰਿਹੈ ਕੋਰੋਨਾ, ਇੱਕ ਦਿਨ ‘ਚ ਫਿਰ ਮਿਲੇ 90 ਹਜ਼ਾਰ ਤੋਂ ਵੱਧ ਮਰੀਜ਼

India records over 90000 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਐਤਵਾਰ ਨੂੰ 42 ਲੱਖ ਨੂੰ ਪਾਰ ਕਰ ਗਿਆ। ਇੱਕ ਦਿਨ ਵਿੱਚ ਭਾਰਤ ਵਿੱਚ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 90 ਹਜ਼ਾਰ 802 ਨਵੇਂ ਮਰੀਜ਼ ਮਿਲੇ ਹਨ, ਜਦਕਿ 1016 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 42 ਲੱਖ 04 ਹਜ਼ਾਰ 614 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।

India records over 90000 cases
India records over 90000 cases

ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 82 ਹਜ਼ਾਰ 542 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 71 ਹਜ਼ਾਰ 642 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 32 ਲੱਖ 50 ਹਜ਼ਾਰ 429 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਹੁਣ ਸਿਰਫ਼ ਅਮਰੀਕਾ ਹੀ ਭਾਰਤ ਤੋਂ ਅੱਗੇ ਹੈ।

India records over 90000 cases
India records over 90000 cases

ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ ਨੂੰ ਪਾਰ ਕਰ ਗਿਆ ਹੈ। ਐਤਵਾਰ ਨੂੰ ਇੱਥੇ ਸਭ ਤੋਂ ਵੱਧ 23 ਹਜ਼ਾਰ 350 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 9 ਲੱਖ 07 ਹਜ਼ਾਰ 212 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 26 ਹਜ਼ਾਰ 604 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 3256 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,91,449 ਹੋ ਗਿਆ ਹੈ।  ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,567 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

India records over 90000 cases
India records over 90000 cases

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 4 ਕਰੋੜ 95 ਲੱਖ 51 ਹਜ਼ਾਰ 507 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਐਤਵਾਰ ਨੂੰ 7 ਲੱਖ 20 ਹਜ਼ਾਰ 362 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।

India records over 90000 cases

ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.72% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 77% ਹੋ ਗਿਆ ਹੈ।

The post ਦੇਸ਼ ‘ਚ ਭਿਆਨਕ ਰੂਪ ਧਾਰਨ ਕਰਦਾ ਜਾ ਰਿਹੈ ਕੋਰੋਨਾ, ਇੱਕ ਦਿਨ ‘ਚ ਫਿਰ ਮਿਲੇ 90 ਹਜ਼ਾਰ ਤੋਂ ਵੱਧ ਮਰੀਜ਼ appeared first on Daily Post Punjabi.



Previous Post Next Post

Contact Form