Petrol Diesel Price: ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 5ਵੇਂ ਦਿਨ ਰਾਹਤ, ਪੈਟਰੋਲ ‘ਚ ਕੋਈ ਬਦਲਾਵ ਨਹੀਂ

Diesel Prices Cut: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਜਦਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸੱਤ ਦਿਨਾਂ ਤੋਂ ਇਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ । ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ 81.06 ਰੁਪਏ ‘ਤੇ ਰਿਹਾ ਜਦੋਂਕਿ ਡੀਜ਼ਲ ਦੀ ਕੀਮਤ 70.63 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਦੋ ਦਿਨਾਂ ਵਿੱਚ ਡੀਜ਼ਲ ਦੀ ਕੀਮਤ ਵਿੱਚ 28 ਤੋਂ 30 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ । ਮੰਗ ਵਿੱਚ ਕਮੀ ਦੇ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਅਜੇ ਵੀ ਘੱਟ ਰਹੀ ਹੈ, ਜਿਸਦਾ ਸਿੱਧਾ ਅਸਰ ਘਰੇਲੂ ਬਜ਼ਾਰ ਵਿੱਚ ਤੇਲ ‘ਤੇ ਪੈਂਦਾ ਹੈ।

Diesel Prices Cut
Diesel Prices Cut

ਅਗਸਤ ਮਹੀਨੇ ਦੇ ਦੂਜੇ ਪੱਖਵਾੜੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਸੀ। ਰਾਜਧਾਨੀ ਦਿੱਲੀ ਵਿੱਚ ਹੀ ਪੈਟਰੋਲ ਦੀ ਕੀਮਤ ਵਿੱਚ 16 ਕਿਸ਼ਤਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੁੱਲ 1 ਰੁਪਏ 65 ਪੈਸੇ ਦਾ ਵਾਧਾ ਕੀਤਾ ਗਿਆ ਸੀ । ਹਾਲਾਂਕਿ, ਕੁਝ ਸਮੇਂ ਲਈ ਇਸ ਵਿੱਚ ਕਮੀ ਹੋਈ ਹੈ। 21 ਸਤੰਬਰ ਤੱਕ ਇਸ ਵਿੱਚ ਕਰੀਬ 1.02 ਰੁਪਏ ਪ੍ਰਤੀ ਲੀਟਰ ਦੀ ਕਮੀ ਹੋਈ ਹੈ।

Diesel Prices Cut
Diesel Prices Cut

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.06 ਰੁਪਏ ਅਤੇ ਡੀਜ਼ਲ 70.63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.74 ਰੁਪਏ ਅਤੇ ਡੀਜ਼ਲ 77.04 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.14 ਰੁਪਏ ਅਤੇ ਡੀਜ਼ਲ 76.10 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 82.59 ਰੁਪਏ ਅਤੇ ਡੀਜ਼ਲ 74.15 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Diesel Prices Cut

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

The post Petrol Diesel Price: ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 5ਵੇਂ ਦਿਨ ਰਾਹਤ, ਪੈਟਰੋਲ ‘ਚ ਕੋਈ ਬਦਲਾਵ ਨਹੀਂ appeared first on Daily Post Punjabi.



Previous Post Next Post

Contact Form