Diesel Prices Marginally Cut: ਨਵੀਂ ਦਿੱਲੀ: ਹਫ਼ਤੇ ਦੇ ਪਹਿਲੇ ਹੀ ਦਿਨ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਪਿਛਲੇ ਇੱਕ ਹਫ਼ਤੇ ਤੋਂ ਹੀ ਡੀਜ਼ਲ ਦੀਆਂ ਕੀਮਤਾਂ ਘਟ ਰਹੀਆਂ ਹਨ। ਇਹ ਸਿਲਸਿਲਾ ਦੂਜੇ ਹਫ਼ਤੇ ਦੇ ਪਹਿਲੇ ਦਿਨ ਵੀ ਜਾਰੀ ਰਿਹਾ। ਯਾਨੀ ਕਿ ਸੋਮਵਾਰ ਨੂੰ ਵੀ ਤੇਲ ਕੰਪਨੀਆਂ ਵੱਲੋਂ ਡੀਜ਼ਲ ਦੀ ਕੀਮਤ ਵਿੱਚ 11 ਤੋਂ 12 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਡੀਜ਼ਲ ਦੀ ਕੀਮਤ 73.16 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਉੱਥੇ ਹੀ ਦੂਜੇ ਪਾਸੇ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜਿਸ ਕਾਰਨ ਪੈਟਰੋਲ ਦੀ ਕੀਮਤ 82.08 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 82.08 ਰੁਪਏ ਅਤੇ ਡੀਜ਼ਲ 73.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 88.73 ਰੁਪਏ ਅਤੇ ਡੀਜ਼ਲ 79.69 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 85.04 ਰੁਪਏ ਅਤੇ ਡੀਜ਼ਲ 78.48 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 83.57 ਰੁਪਏ ਅਤੇ ਡੀਜ਼ਲ 76.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਡੀਜ਼ਲ ਦੀ ਦਰ ਵਿਚ ਲਗਭਗ 40 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ। ਪੈਟਰੋਲ ਦੀਆਂ ਕੀਮਤ ਵਿੱਚ ਅਜੇ ਕੋਈ ਤਬਦੀਲੀ ਨਹੀਂ ਹੋਈ ਹੈ, ਪਰ ਇਸ ਤੋਂ ਪਹਿਲਾਂ ਪੈਟਰੋਲ ਦੀ ਕੀਮਤ ਵਿੱਚ ਕਾਫ਼ੀ ਵਾਧਾ ਕੀਤਾ ਜਾ ਚੁੱਕਿਆ ਹੈ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਵਿਚ ਥੋੜ੍ਹੀ ਜਿਹੀ ਨਰਮਾਈ ਆਈ ਹੈ । ਹਾਲਾਂਕਿ ਇਸ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ ਪੰਜ ਮਹੀਨਿਆਂ ਦੀ ਉਚਾਈ ਦੇ ਨੇੜੇ ਪਹੁੰਚ ਗਈਆਂ ਹਨ । ਸਾਊਦੀ ਅਰਬ ਨੇ ਅਕਤੂਬਰ ਦੇ ਵਾਅਦੇ ਲਈ ਕੱਚੇ ਤੇਲ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਜਿਸ ਕਾਰਨ ਹੁਣ WTI ਕਰੂਡ 39.47 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਲਗਭਗ 42.36 ਡਾਲਰ ਪ੍ਰਤੀ ਬੈਰਲ ਦੇ ਨੇੜੇ ਚੱਲ ਰਿਹਾ ਹੈ।
ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।
The post Petrol Diesel Prices: ਡੀਜ਼ਲ ਫਿਰ ਹੋਇਆ ਸਸਤਾ, ਪੈਟਰੋਲ ਦੀਆਂ ਕੀਮਤਾਂ ਸਥਿਰ appeared first on Daily Post Punjabi.