ਹਾਥਰਸ ਮਾਮਲੇ ‘ਚ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ, ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼

PM Modi speaks to UP CM Yogi: ਹਾਥਰਸ ਸਮੂਹਿਕ ਜਬਰ-ਜਨਾਹ ਦੇ ਕੇਸ ਨੇ ਫਿਰ ਤੋਂ ਪੂਰੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪੀੜਤ ਨਾਲ ਪਹਿਲਾਂ ਤਾਂ ਹੈਵਾਨਾਂ ਦੀ ਦਰਿੰਦਗੀ ਤੇ ਫਿਰ ਪੁਲਿਸ ਵਾਲਿਆਂ ਦੀ ਅਣਮਨੁੱਖੀਤਾ ਨਾਲ ਸਾਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਸੀ.ਐੱਮ ਯੋਗੀ ਆਦਿੱਤਿਆਨਾਥ ਨੇ ਇਸ ਕੇਸ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ ਕੀਤਾ ਹੈ। ਗ੍ਰਹਿ ਸਕੱਤਰ ਦੀ ਅਗਵਾਈ ਵਾਲੀ ਇਸ ਤਿੰਨ ਮੈਂਬਰੀ ਟੀਮ ਵਿੱਚ ਡੀਆਈਜੀ ਚੰਦਰ ਪ੍ਰਕਾਸ਼ ਅਤੇ ਆਈਪੀਐਸ ਪੂਨਮ ਨੂੰ ਮੈਂਬਰ ਬਣਾਇਆ ਗਿਆ ਹੈ।

PM Modi speaks to UP CM Yogi
PM Modi speaks to UP CM Yogi

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀ.ਐੱਮ ਯੋਗੀ ਆਦਿੱਤਿਆਨਾਥ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਹਾਥਰਸ ਸਮੂਹਿਕ ਜਬਰ ਜਨਾਹ ਮਾਮਲੇ ਦੀ ਸਾਰੀ ਜਾਣਕਾਰੀ ਲਈ । ਪੀਐਮ ਮੋਦੀ ਨੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਨੂੰ ਕਿਹਾ ਹੈ । ਸੀਐਮ ਯੋਗੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ।

ਗੌਰਤਲਬ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ । ਸੀਐਮ ਯੋਗੀ ਨੇ ਵੀ ਉਨ੍ਹਾਂ ਖਿਲਾਫ਼ ਫਾਸਟ ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਦੇਣ ਦੇ ਆਦੇਸ਼ ਦਿੱਤੇ ਹਨ ।

PM Modi speaks to UP CM Yogi

ਦੱਸ ਦੇਈਏ ਕਿ ਹਾਥਰਸ ਜ਼ਿਲ੍ਹੇ ਦੇ ਚੰਦਪਾ ਥਾਣੇ ਦੇ ਪਿੰਡ ਵਿੱਚ 14 ਸਤੰਬਰ ਨੂੰ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਵਾਪਰੀ ਸੀ। ਇਸਦੇ ਨਾਲ ਹੀ ਉਸ ‘ਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੀੜਤ ਲੜਕੀ ਨੂੰ ਅਲੀਗੜ੍ਹ ਵਿਖੇ ਇਲਾਜ ਲਈ ਭੇਜਿਆ ਗਿਆ, ਜਿੱਥੇ ਸਥਿਤੀ ਵਿਗੜਨ ਤੋਂ ਬਾਅਦ ਉਸ ਨੂੰ ਸੋਮਵਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਭੇਜ ਦਿੱਤਾ ਗਿਆ। ਪਰ ਅਫ਼ਸੋਸ, ਇੱਥੇ ਵੀ ਪੀੜਤ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਸ ਲੜਕੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ।

The post ਹਾਥਰਸ ਮਾਮਲੇ ‘ਚ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ, ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ appeared first on Daily Post Punjabi.



Previous Post Next Post

Contact Form