National Education Policy 2020: ਨਵੀਂ ਦਿੱਲੀ: ਮੋਦੀ ਸਰਕਾਰ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। ਹੁਣ ਅੱਜ ਯਾਨੀ ਕਿ ਸੋਮਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ‘ਤੇ ਇੱਕ ਕਾਨਫਰੰਸ ਕੀਤੀ ਜਾਣੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਸ਼ਾਮਿਲ ਹੋਣ ਵਾਲੇ ਹਨ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਬੋਧਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਐੱਮ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “7 ਸਤੰਬਰ ਨੂੰ ਸਵੇਰੇ 10:30 ਵਜੇ, ਮੈਂ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਇਸਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਰਾਸ਼ਟਰਪਤੀ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਇੱਕ ਕਾਨਫ਼ਰੰਸ ਵਿੱਚ ਸ਼ਾਮਿਲ ਹੋਵਾਂਗਾ। ਇਸ ਕਾਨਫਰੰਸ ਨਾਲ ਭਾਰਤ ਨੂੰ ਗਿਆਨ ਦਾ ਕੇਂਦਰ ਬਣਾਉਣ ਦੇ ਸਾਡੇ ਯਤਨਾਂ ਨੂੰ ਮਜ਼ਬੂਤੀ ਮਿਲੇਗੀ ।
ਦਰਅਸਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਕਾਨਫਰੰਸ ਵਿੱਚ ਸਾਰੇ ਰਾਜਾਂ ਦੇ ਸਿੱਖਿਆ ਮੰਤਰੀ, ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ।
ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਦਫਤਰ (PMO) ਨੇ 21ਵੀਂ ਸਦੀ ਦੀ ਪਹਿਲੀ ਸਿੱਖਿਆ ਨੀਤੀ ਨੂੰ ਵੱਡੇ ਬਦਲਾਅ ਅਤੇ ਸਕੂਲ ਅਤੇ ਉੱਚ ਸਿੱਖਿਆ ਵਿੱਚ ਅੱਗੇ ਵਧਣ ਵਿੱਚ ਮਦਦਗਾਰ ਦੱਸਿਆ ਹੈ। ਪੀਐਮਓ ਦਾ ਕਹਿਣਾ ਹੈ ਕਿ ਇਹ ਭਾਰਤ ਕੇਂਦਰਤ ਸਿੱਖਿਆ ਪ੍ਰਣਾਲੀ ਨੂੰ ਲਾਗੂ ਕਰਦਿਆਂ ਬਰਾਬਰ ਅਤੇ ਜੀਵੰਤ ਗਿਆਨ ਨਾਲ ਲੈਸ ਸਮਾਜ ਦੀ ਉਸਾਰੀ ਲਈ ਇੱਕ ਉਪਰਾਲਾ ਹੈ।
ਦੱਸ ਦੇਈਏ ਕਿ ਦੇਸ਼ ਭਰ ਵਿਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਵੱਖ-ਵੱਖ ਪਹਿਲੂਆਂ ‘ਤੇ ਕਈ ਵੈਬਿਨਾਰ, ਡਿਜੀਟਲ ਕਾਨਫਰੰਸਾਂ ਅਤੇ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰਾਲੇ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਹਾਲ ਹੀ ਵਿੱਚ ਨੈਸ਼ਨਲ ਐਜੂਕੇਸ਼ਨ ਪਾਲਿਸੀ -2020 ਅਧੀਨ ਉੱਚ ਸਿੱਖਿਆ ਵਿੱਚ ਤਬਦੀਲੀ ਸੁਧਾਰਾਂ ‘ਤੇ ਇੱਕ ਕਾਨਫ਼ਰੰਸ ਕੀਤੀ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨੇ ਖੁਦ ਸੰਬੋਧਿਤ ਕੀਤਾ ਸੀ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਮੰਤਰੀ ਮੰਡਲ ਨੇ 29 ਜੁਲਾਈ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪ੍ਰਵਾਨਗੀ ਦਿੱਤੀ ਸੀ।
The post ਨਵੀਂ ਰਾਸ਼ਟਰੀ ਸਿੱਖਿਆ ਨੀਤੀ ‘ਤੇ ਅੱਜ ਰਾਜਪਾਲਾਂ ਦਾ ਸੰਮੇਲਨ, ਰਾਸ਼ਟਰਪਤੀ ਤੇ PM ਮੋਦੀ ਕਰਨਗੇ ਸੰਬੋਧਿਤ appeared first on Daily Post Punjabi.