ਮਾਨਸੀ ਸ਼ਰਮਾ ਨੇ ਬੇਟੇ ਰੇਦਾਨ ਤੇ ਪਤੀ ਯੁਵਰਾਜ ਹੰਸ ਦੇ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਫੈਨਜ਼ ਨੂੰ ਆ ਰਹੀ ਹੈ ਖੂਬ ਪਸੰਦ

actress mansi share cute pic of son hredaan:ਟੀਵੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ । ਇਸ ਸਾਲ ਮਾਨਸੀ ਸ਼ਰਮਾ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਹੈ । ਜਿਸਦਾ ਨਾਂਅ ਮਾਨਸੀ ਤੇ ਯੁਵਰਾਜ ਨੇ ਰੇਦਾਨ ਯੁਵਰਾਜ ਹੰਸ ਰੱਖਿਆ ਹੈ ।ਮਾਨਸੀ ਸ਼ਰਮਾ ਨੇ ਆਪਣੇ ਬੇਟੇ ਰੇਦਾਨ ਤੇ ਪਤੀ ਯੁਵਰਾਜ ਹੰਸ ਦੇ ਨਾਲ ਨਵੀਂ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਤਸਵੀਰ ‘ਚ ਦੋਵੇਂ ਜਣੇ ਆਪਣੇ ਬੇਟੇ ਉੱਤੇ ਪਿਆਰ ਕਰਦੇ ਹੋਏ ਦਿਖ ਰਹੇ ਹਨ । ਫੈਨਜ਼ ਨੂੰ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ । ਜਿਸ ਕਰਕੇ ਇਹ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ ।ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਹੈ । ਮਾਂ ਬਣਨ ਕਰਕੇ ਉਨ੍ਹਾਂ ਨੇ ਕੁਝ ਸਮੇਂ ਦੇ ਲਈ ਟੀਵੀ ਜਗਤ ਤੋਂ ਦੂਰੀ ਬਣਾਈ ਹੋਈ ਹੈ ।

 ਇਸ ਤੋਂ ਇਲਾਵਾ ਉਹ ਯੁਵਰਾਜ ਹੰਸ ਦੇ ਨਾਲ ਪੰਜਾਬੀ ਫ਼ਿਲਮ ਪਰਿੰਦੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਕੋਰੋਨਾ ਕਾਲ ਹੋਣ ਕਰਕੇ ਇਸ ਫ਼ਿਲਮ ਨੂੰ ਰਿਲੀਜ਼ ਨਹੀਂ ਕੀਤਾ ਗਿਆ ਹੈ । ਉੱਧਰ ਯੁਵਰਾਜ ਹੰਸ ਪੰਜਾਬੀ ਫ਼ਿਲਮਾਂ ਚ ਕਾਫੀ ਸਰਗਰਮ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਉੱਥੇ ਹੀ ਤੁਹਾਨੂੰ ਦੱਸ ਦੇਈਏ ਕਿ ਇਹ ਕਪਲ ਆਪਣੇ ਬੇਟੇ ਦੀ ਕਈ ਵਾਰ ਤਸਵੀਰਾਂ ਸ਼ੇਅਰ ਕਰ ਚੁੱਕਾ ਹੈ ਅਤੇ ਇਸ ਦੌਰਾਨ ਦੋਹਾਂ ਦੀ ਖੂਬਸੂਰਤ ਬਾਂਡਿੰਗ ਸਾਫ ਨਜ਼ਰ ਆਉਂਦੀ ਹੈ ਅਤੇ ਇਹ ਹੀ ਨਹੀਂ ਦੋਵੇਂ ਹੀ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦੇ ਹਨ ਅਤੇ ਕਈ ਵਾਰ ਆਪਣੇ ਬੇਟੇ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਬੇਟੇ ਰਿਦਾਨ ਦਾ ਨਵਾਂ ਆਫਿਸ਼ਿਲ ਅਕਾਊਂਟ ਵੀ ਬਣਾਇਆ ਹੈ ਜਿਸ ਵਿੱਚ ਉਹ ਦੋਵੇਂ ਖੂਬਸੂਰਤ ਤਸਵੀਰਾਂ ਪੁੱਤਰ ਨਾਲ ਸ਼ੇਅਰ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਕਪਲ ਦੀ ਲਵ ਮੈਰਿਜ ਹੋਈ ਹੈ ਅਤੇ ਇਹ ਕਪਲ ਆਪਣੇ ਪਿਆਰ ਅਤੇ ਖੂਬਸੂਰਤ ਬਾਂਡਿੰਗ ਦੀ ਵਜ੍ਹਾ ਤੋਂ ਲੋਕਾਂ ਦਾ ਫੇਵਰੇਟ ਬਣ ਚੁੱਕਿਆ ਹੈ।ਇਹ ਹੀ ਨਹੀਂ ਇਸ ਕਪਲ ਨੇ ਆਪਣੇ ਟਿੱਕ ਟੌਕ ਵੀਡੀਓਜ਼ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ।

The post ਮਾਨਸੀ ਸ਼ਰਮਾ ਨੇ ਬੇਟੇ ਰੇਦਾਨ ਤੇ ਪਤੀ ਯੁਵਰਾਜ ਹੰਸ ਦੇ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਫੈਨਜ਼ ਨੂੰ ਆ ਰਹੀ ਹੈ ਖੂਬ ਪਸੰਦ appeared first on Daily Post Punjabi.



source https://dailypost.in/news/entertainment/pollywood/actress-mansi-share-cute-pic-of-son-hredaan/
Previous Post Next Post

Contact Form