Ram Vilas Paswan undergoes heart surgery: ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ NDA ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਹੰਗਾਮੇ ਦੇ ਵਿਚਕਾਰ ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਰਾਮਵਿਲਾਸ ਪਾਸਵਾਨ ਹਸਪਤਾਲ ਵਿੱਚ ਦਾਖਲ ਹਨ । ਪਾਸਵਾਨ ਦਾ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। LJP ਦੇ ਪ੍ਰਧਾਨ ਅਤੇ ਪਾਸਵਾਨ ਦੇ ਬੇਟੇ ਚਿਰਾਗ ਪਾਸਵਾਨ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਨੂੰ ਉਨ੍ਹਾਂ ਦੇ ਦਿਲ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਸੰਭਾਵਨਾ ਜ਼ਾਹਿਰ ਕੀਤੀ ਹੈ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਇੱਕ ਹੋਰ ਅਪ੍ਰੇਸ਼ਨ ਹੋ ਸਕਦਾ ਹੈ।

ਚਿਰਾਗ ਪਾਸਵਾਨ ਨੇ ਆਪਣੇ ਟਵੀਟ ਵਿੱਚ ਲਿਖਿਆ, “ਪਿਛਲੇ ਕਈ ਦਿਨਾਂ ਤੋਂ ਪਾਪਾ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੱਲ੍ਹ ਸ਼ਾਮ ਅਚਾਨਕ ਪੈਦਾ ਹੋਏ ਹਾਲਤਾਂ ਕਾਰਨ ਦੇਰ ਰਾਤ ਉਨ੍ਹਾਂ ਦੇ ਦਿਲ ਦਾ ਆਪ੍ਰੇਸ਼ਨ ਕਰਨਾ ਪਿਆ । ਲੋੜ ਪੈਣ ‘ਤੇ ਕੁਝ ਹਫ਼ਤਿਆਂ ਬਾਅਦ ਸ਼ਾਇਦ ਇੱਕ ਹੋਰ ਆਪ੍ਰੇਸ਼ਨ ਕਰਨਾ ਪਵੇ । ਸੰਕਟ ਦੀ ਇਸ ਘੜੀ ਵਿੱਚ ਮੇਰੇ ਅਤੇ ਮੇਰੇ ਪਰਿਵਾਰ ਦੇ ਨਾਲ ਖੜੇ ਹੋਣ ਲਈ ਤੁਹਾਡੇ ਸਾਰਿਆਂ ਦਾ ਧੰਨਵਾਦ।”
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸਵਾਨ ਦਾ ਹਾਲ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ । ਚਿਰਾਗ ਪਾਸਵਾਨ ਨੇ ਵੀ ਇੱਕ ਟਵੀਟ ਵਿੱਚ ਇਸ ਬਾਰੇ ਜਾਣਕਾਰੀ ਦੇ ਕੇ ਧੰਨਵਾਦ ਕੀਤਾ।

ਦੱਸ ਦੇਈਏ ਕਿ ਬਿਹਾਰ ਚੋਣਾਂ ਲਈ ਨਾਮਜ਼ਦਗੀ ਦੇ ਬਾਵਜੂਦ BJP, LJP ਅਤੇ JDU ਵਿੱਚ ਸੀਟਾਂ ਦੀ ਵੰਡ ਬਾਰੇ ਕੋਈ ਗੱਲਬਾਤ ਨਹੀਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਐਲਜੇਪੀ ਬਿਹਾਰ ਵਿੱਚ ਇਕੱਲੇ ਚੋਣ ਲੜ ਸਕਦੀ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ LJP 143 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਪਹਿਲੀ ਸੂਚੀ ਵਿੱਚ 56 ਉਮੀਦਵਾਰਾਂ ਦੇ ਨਾਮ ਲਏ ਜਾ ਸਕਦੇ ਹਨ । ਬਿਹਾਰ ਵਿੱਚ LJP ਦਾ ਵੱਖ ਹੋਣਾ NDA ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ।
The post ਦੇਰ ਰਾਤ ਹੋਈ ਰਾਮਵਿਲਾਸ ਪਾਸਵਾਨ ਦੀ ਹਾਰਟ ਸਰਜਰੀ, ਬੇਟੇ ਚਿਰਾਗ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.